No Result
View All Result
Thursday, July 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

admin by admin
September 4, 2023
in BREAKING, COVER STORY, PUNJAB
0
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ ‘ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ, 3 ਸਤੰਬਰ: (ਪ੍ਰੈਸ ਕੀ ਤਾਕਤ ਬਿਊਰੋ)

ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ‘ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ‘ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ‘ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 ‘ਤੇ ਕਾਲ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਦਫ਼ਤਰ ਜਾ ਸਕਦੇ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਕਦਮ ਨੂੰ ਕਿਸਾਨਾਂ ਲਈ ਕਿਫ਼ਾਇਤੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
Post Views: 69
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ

Next Post

ਭਗਵੰਤ ਮਾਨ ਅੱਜ ਕੇਜਰੀਵਾਲ ਨਾਲ ਰਾਜਸਥਾਨ ’ਚ, ‘ਆਪ’ ਕਰੇਗੀ ਗਾਰੰਟੀ ਕਾਰਡ ਜਾਰੀ

Next Post
CM ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਭਗਵੰਤ ਮਾਨ ਅੱਜ ਕੇਜਰੀਵਾਲ ਨਾਲ ਰਾਜਸਥਾਨ ’ਚ, ‘ਆਪ’ ਕਰੇਗੀ ਗਾਰੰਟੀ ਕਾਰਡ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800