No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਡਿਪਟੀ ਕਮਿਸ਼ਨਰ ਦਾ ਦਫ਼ਤਰ ਘੇਰਿਆ, ਕਿਸਾਨ ਰੋਡ ਸੰਘਰਸ਼ ਕਮੇਟੀ

admin by admin
September 9, 2021
in PUNJAB
0
ਡਿਪਟੀ ਕਮਿਸ਼ਨਰ ਦਾ ਦਫ਼ਤਰ ਘੇਰਿਆ, ਕਿਸਾਨ ਰੋਡ ਸੰਘਰਸ਼ ਕਮੇਟੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੋਹਾਲੀ, 9 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਕਿਸਾਨ ਰੋਡ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਵੱਡੇ ਪੱਧਰ ‘ਤੇ ਜ਼ਿਲ੍ਹਾ ਮੋਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਇੱਕ ਜ਼ਬਰਦਸਤ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਮੂਹ ਕਿਸਾਨ ਜੱਥੇਬੰਦੀਆਂ ਦੇ ਆਗੂ ਅਤੇ ਵਰਕਰ ਇਕੱਤਰ ਹੋਏ ਅਤੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਉਹ ਕਿਸਾਨਾਂ ਦੀ ਬੇਸ਼ਕੀਮਤੀ ਜ਼ਮੀਨ ਨੂੰ ਕਾਰਪੋਰੇਟ ਘਰਾਣਿਆਂ ਹੱਥੋਂ ਲੁਟਾਉਣ ਤੋਂ ਬਾਜ਼ ਆ ਜਾਵਣ।
ਉਨ੍ਹਾਂ ਦੱਸਿਆ ਕਿ ਪਿੰਡ ਨਗਾਰੀ ਦੀ ਜ਼ਮੀਨ ਦੀ ਕੀਮਤ ਸਾਢੇ ਚਾਰ ਕਰੋੜ ਰੁਪਏ ਪ੍ਰਤੀ ਏਕੜ ਹੈ, ਜਦ ਕਿ ਉਸ ਦੇ ਬਿਲਕੁਲ ਨਾਲ ਲੱਗਦੇ ਪਿੰਡ ਗੁਡਾਣਾ ਦੀ ਜ਼ਮੀਨ ਦੀ ਕੀਮਤ ਇੱਕ ਕਰੋੜ ਪੱਚੀ ਲੱਖ ਰੁਪਏ ਪ੍ਰਤੀ ਏਕੜ ਨਿਰਧਾਰਿਤ ਕੀਤੀ ਗਈ ਹੈ। ਪਾਸੇ ਕੁਰਾਲੀ ਨਗਰ ਕੌਂਸਲ ਵਿਚ ਪੈਂਦੇ ਪਿੰਡ ਪਡਿਆਲਾ ਦੀ ਜ਼ਮੀਨ ਦੀ ਕੀਮਤ ਇੱਕ ਕਰੋੜ ਚੁਤਾਲੀ ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ, ਜਦੋਂ ਕਿ 2015 ਵਿੱਚ ਬਣ ਚੁੱਕੇ ਬਾਈਪਾਸ ਲਈ ਇਸੇ ਪਿੰਡ ਨੂੰ ਤਿੰਨ ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਦਾ ਮੁੱਲ ਦਿੱਤਾ ਜਾ ਚੁੱਕਾ ਹੈ। ਪਟਿਆਲਾ ਦੇ ਨਾਲ ਸਾਂਝੇ ਪਿੰਡ ਝਿੰਗੜਾਂ ਦੀ ਕੀਮਤ ਸਿਰਫ 31 ਲੱਖ ਰੁਪਏ ਪ੍ਰਤੀ ਏਕੜ ਨਿਰਧਾਰਿਤ ਕੀਤੀ ਗਈ ਹੈ, ਜੋ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਸੜਕਾਂ ਦੀ ਲੋੜ ਹੀ ਨਹੀਂ, ਇਸ ਲਈ ਉਹ ਆਪਣੀਆਂ ਜ਼ਮੀਨਾ ਕਿਸੇ ਵੀ ਹਾਲਤ ਵਿੱਚ ਸਰਕਾਰ ਨੂੰ ਨਹੀਂ ਦੇਣਗੇ ਭਾਵੇਂ ਇਸਦੇ ਲਈ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ।
ਬੁਲਾਰਿਆਂ ਦਾ ਕਹਿਣਾ ਸੀ ਕਿ ਇਸ ਵੇਲੇ ਮੋਹਾਲੀ ਦੇ ਇਲਾਕੇ ਵਿੱਚ ਸੜਕਾਂ ਦਾ ਜਾਲ ਵਿਛਿਆ ਹੋਇਆ ਹੈ ਪਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਸਰਕਾਰ ਕਿਸਾਨਾਂ ਦੀ ਬੇਸ਼ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰ ਰਹੀ ਹੈ ਤਾਂ ਜੋ ਕਾਰਪੋਰੇਟ ਘਰਾਣਿਆਂ ਲਈ ਵਿਸ਼ੇਸ਼ ਤੌਰ ‘ਤੇ ਵੱਡੀਆਂ ਅਤੇ ਚੌੜੀਆਂ ਸੜਕਾਂ ਬਣਾਈਆਂ ਜਾ ਸਕਣ। ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੂੰ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ। ਕਿਸਾਨ ਰੋਡ ਸੰਘਰਸ਼ ਕਮੇਟੀ ਕਮੇਟੀ ਦੇ ਆਗੂਆਂ ਨੇ ਇਸ ਮੌਕੇ ਸਰਕਾਰ ਦੀ ਬਦਨੀਅਤੀ ਬਾਰੇ ਖੁੱਲ੍ਹ ਕੇ ਚਾਨਣਾ ਪਾਉਂਦਿਆਂ ਦੱਸਿਆ ਕਿ ਬਾਕਰਪੁਰ ਸ਼ਤਾਬਗੜ੍ਹ ਅਤੇ ਪਰਾਗਪੁਰ ਤਿੰਨੋਂ ਪਿੰਡ ਇਕੱਠੇ ਹਨ ਪਰ ਸਰਕਾਰ ਨੇ ਸ਼ਤਾਬਗੜ੍ਹ ਦੀ ਜ਼ਮੀਨ ਦਾ ਮੁੱਲ 9 ਕਰੋੜ ਰੁਪਏ, ਬਾਕਰਪੁਰ ਦੀ ਜ਼ਮੀਨ ਦਾ ਮੁੱਲ ਸਾਢੇ 6 ਕਰੋੜ ਰੁਪਏ ਅਤੇ ਪਰਾਗਪੁਰ ਦੀ ਜ਼ਮੀਨ ਦਾ ਮੁੱਲ 30 ਲੱਖ ਰੁਪਏ ਹੀ ਪਾਇਆ ਹੈ, ਜਦੋਂ ਕਿ ਇਨ੍ਹਾਂ ਪਿੰਡਾਂ ਦੀ ਵੱਟ ਸਾਂਝੀ ਹੈ।

Post Views: 45
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 31 lakhsA massive protest was staged outside the Deputy Commissioner's Office in District Mohali todayAcquireAt the hands of corporate housesCity CouncilFarmers' organizationsGathered farmers to farmersKisan Road Sangharsh CommitteeLand of PragpurLand of village PadialaLarge and wide roads can be builtlatest newslatest updates on punjabpress ki taquat newsPrice of village JhingarPrice Rs 4.5 crorepunjab newsShatabgarhtop 10 newsVillages sharedWhy not make a sacrifice
Previous Post

सड़क हादसे में 10 साल के बच्चे की मौत, तीन बहनों का इकलौता भाई

Next Post

जानिए गणेश चतुर्थी तिथि, मुहूर्त, महत्व, इतिहास, विनायक व्रत ,आरती

Next Post
जानिए गणेश चतुर्थी तिथि, मुहूर्त, महत्व, इतिहास, विनायक व्रत ,आरती

जानिए गणेश चतुर्थी तिथि, मुहूर्त, महत्व, इतिहास, विनायक व्रत ,आरती

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In