Sunday, October 12, 2025

Tag: #challan

ਸੰਗਰੂਰ ਬੱਸ ਨੇੜੇ। ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਨਾਕੇ ਲਾਕੇ ਲੋਕਾਂ ਦੇ ਕੱਟੇ ਚਲਾਨ

ਸੰਗਰੂਰ ਬੱਸ ਨੇੜੇ। ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਨਾਕੇ ਲਾਕੇ ਲੋਕਾਂ ਦੇ ਕੱਟੇ ਚਲਾਨ

ਸੰਗਰੂਰ,15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)-ਅੱਜ ਸੰਗਰੂਰ ਬੱਸ ਨੇੜੇ। ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਨਾਕੇ ਲਾਕੇ ...

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਪਟਿਆਲਾ, 6 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ ) ਸਿਵਲ ਸਰਜਨ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ਉੱਤੇ ਤੰਬਾਕੂ ਕੰਟਰੋਲ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਖੋਖਿਆਂ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 5 ਦੁਕਾਨਦਾਰਾਂ ਦੇ ਐਕਟ ਤਹਿਤ ਚਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਬਲਾਕ ਐਕਸਟੈਨਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਚਲਦਿਆਂ ਮਿੰਨੀ ਪੀਐਚਸੀ ਕਲਿਆਣ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਜਸਵਿੰਦਰ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ ਮੁਕੇਸ਼ ਸ਼ਰਮਾ ਅਤੇ ਰਾਕੇਸ਼ ਕੁਮਾਰ ਦੇ ਨਾਲ ਪਟਿਆਲਾ ਤੋਂ ਨਾਭਾ ਰੋਡ ਉੱਤੇ ਛੋਟੀ ਰੋਣੀ, ਵੱਡੀ ਰੋਣੀ, ਰੱਖੜਾ ਤੇ ਹੋਰਨਾ ਥਾਵਾਂ ਉੱਤੇ ਤੰਬਾਕੂ ਪਦਾਰਥਾਂ ਦੀ ਵਿੱਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਜਿਸ ਦੇ ਚਲਦਿਆਂ 5 ਦੁਕਾਨਦਾਰਾਂ ਨੂੰ ਤੰਬਾਕੂ ਐਕਟ ਦੀ ਉਲੰਘਣਾ ਕਰਨ ਦੇ ਚਲਦਿਆਂ ਚਲਾਨ ਕੱਟ ਕੇ ਜੁਰਮਾਨੇ ਦੀ ਰਕਮ ਵਸੂਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਉੱਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ੍ਹ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਰਕੇ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਇਸ ਤਰ੍ਹਾਂ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫ਼ੋਟੋ ਕੈਪਸ਼ਨ: ਸਿਹਤ ਕੇਂਦਰ ਕੌਲੀ ਦੀ ਟੀਮ ਪਟਿਆਲਾ ਤੋਂ ਨਾਭਾ ਰੋਡ ਉੱਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਦੀ ਹੋਈ।

Welcome Back!

Login to your account below

Retrieve your password

Please enter your username or email address to reset your password.