Sunday, July 27, 2025

Tag: Chief Agriculture Officer

ਝੋਨੇ ਦੀ ਬਿਜਾਈ ਕਿਸਮ ਅਨੁਸਾਰ ਅਤੇ ਢੁਕਵੇਂ ਸਮੇਂ ’ਤੇ ਹੀ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਬਿਜਾਈ ਕਿਸਮ ਅਨੁਸਾਰ ਅਤੇ ਢੁਕਵੇਂ ਸਮੇਂ ’ਤੇ ਹੀ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 9 ਜੂਨ:       ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਿੰਡ ਫ਼ਤਿਹਪੁਰ ਰਾਜਪੂਤਾਂ ਵਿਖੇ ਫ਼ੀਲਡ ਵਿਜਿਟ ਅਤੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਬਿਜਾਈ ਮਿਤੀ 9 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਸਬੰਧ ਵਿਚ ਕਿਸਾਨ ਵੀਰ ਝੋਨੇ ਦੀ ਬਿਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਾ ਕਰਨ ਅਤੇ ਲੋੜ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ, ਖਾਦਾਂ ਦੀ ਕਿਸੇ ਵੀ ਪ੍ਰਕਾਰ ਦੀ ਸਟੋਰੇਜ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਖਾਦਾਂ ਸਬੰਧੀ ਬੇਲੋੜੀਆਂ ਅਫ਼ਵਾਹਾਂ ਤੇ ਵਿਸ਼ਵਾਸ ਨਾ ਕੀਤਾ ਜਾਵੇ, ਕਿਸੇ ਵੀ ਕਿਸਮ ਦੀ ਖਾਦ ਦੀ ਕਿਸਾਨਾਂ ਨੂੰ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।  ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪੀ.ਏ.ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੂਸਾ-44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੂਸਣ ਵਾਲੇ ਕੀੜੇ ਮਕੌੜਿਆਂ ਤੋਂ ਜਲਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰੱਖਦੀ ਹੈ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ, ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਦਰ ਵਿਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਨ੍ਹਾਂ ਦੀ ਜਿਨਸ ਵਿਚ ਐਫ.ਸੀ.ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ।  ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਅਤੇ ਮਈ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।  ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ।

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ – ਡਾ. ਗੋਸਲ

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ – ਡਾ. ਗੋਸਲ

24 ਸਤੰਬਰ, 2024           ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ...

Welcome Back!

Login to your account below

Retrieve your password

Please enter your username or email address to reset your password.