Tuesday, July 1, 2025

Tag: #civil surgeon

ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼

ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼

ਪਟਿਆਲਾ, 26 ਜੂਨ:           ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ।           ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ 'ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ 'ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ।           ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ 'ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ

ਪਟਿਆਲਾ 14 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ...

Welcome Back!

Login to your account below

Retrieve your password

Please enter your username or email address to reset your password.