Sunday, March 1, 2026

Tag: deputy commissinor

ਪਟਿਆਲਾ ਵਿਖੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਲਹਿਰਾਉਣਗੇ ਤਿਰੰਗਾ ਝੰਡਾ-ਡਾ. ਪ੍ਰੀਤੀ ਯਾਦਵ

ਪਟਿਆਲਾ ਵਿਖੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਲਹਿਰਾਉਣਗੇ ਤਿਰੰਗਾ ਝੰਡਾ-ਡਾ. ਪ੍ਰੀਤੀ ਯਾਦਵ

ਪਟਿਆਲਾ, 9 ਜਨਵਰੀ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੇਸ਼ ਦੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪਟਿਆਲਾ ...

ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ

ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ , 2 ਦਸੰਬਰ:    ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ...

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 29 ਨਵੰਬਰ:             ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ...

ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ-ਡਾ. ਪ੍ਰੀਤੀ ਯਾਦਵ

ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ-ਡਾ. ਪ੍ਰੀਤੀ ਯਾਦਵ

ਪਟਿਆਲਾ, 15 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ  ਪ੍ਰਭਾਵਿਤ ਪਿੰਡਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ...

ਡੀਸੀ ਪਟਿਆਲਾ ਵਲੋਂ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ

ਪਟਿਆਲਾ, 1 ਸਤੰਬਰ: ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ...

ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼

ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼

ਪਟਿਆਲਾ, 26 ਜੂਨ:           ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ।           ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ 'ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ 'ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ।           ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ 'ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

ਪਟਿਆਲਾ 16 ਜੂਨ                           ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ , ਜਿਸ ...

ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

ਪਟਿਆਲਾ, 16 ਜੂਨ:                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ।               ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।                    ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।               ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ 'ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।

Page 1 of 9 1 2 9

Welcome Back!

Login to your account below

Retrieve your password

Please enter your username or email address to reset your password.