ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਬਲਜਿੰਦਰ ਵਿਰਕ
ਪਟਿਆਲਾ, 1 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ...
ਪਟਿਆਲਾ, 1 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ...
ਪਟਿਆਲਾ, 29 ਸਤੰਬਰ: ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਸ੍ਰੀ ਰਜਿੰਦਰ ਗੁਪਤਾ, ਜੋ ਕਿ ...
ਪਟਿਆਲਾ, 27 ਸਤੰਬਰ: ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ। ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ। **********
ਪਟਿਆਲਾ 17 ਸਤੰਬਰ: ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ...
ਪਟਿਆਲਾ, 11 ਸਤੰਬਰ: ਪਟਿਆਲਾ ਵਿਖੇ ਚੱਲ ਰਹੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਅੱਜ ਤੀਜੇ ਦਿਨ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ...
ਪਟਿਆਲਾ, 5 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ...
ਪਟਿਆਲਾ, 2 ਅਗਸਤ: ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ...
ਪਟਿਆਲਾ, 23 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ...
ਪਟਿਆਲਾ, 21 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀ ਰਾਜ ਨੂੰ ਭੀਖ ...
ਪਟਿਆਲਾ, 19 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।
© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800