Friday, October 10, 2025

Tag: Punjab

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਚੰਡੀਗੜ੍ਹ 2 ਸਤੰਬਰ, 2025                          ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ ਦਾਖਲ ਹੋਇਆ ਸੀ।                          "ਸਾਡੇ ਸੰਗਠਨ ਵੱਲੋਂ ਇਸ ਵੇਲੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕੈਂਪ ਚਲਾਏ ਜਾ ਰਹੇ ਹਨ," ਪੰਜਾਬ ਵਿੱਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ ਕਾਰਜਾਂ ਦਾ ਚਲਾ ਰਹੇ ਅਮ੍ਰਿਤਪਾਲ ਸਿੰਘ ਨੇ ਕਿਹਾ।                        ਉਨ੍ਹਾਂ ਕਿਹਾ ਕਿ, "ਅਸੀਂ ਹਜ਼ਾਰਾਂ ਪਰਿਵਾਰਾਂ ਨੂੰ ਹੜ ਦੇ ਪਾਣੀ ਵਿੱਚ ਡੁੱਬੇ ਪਿੰਡਾਂ ਤੋਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ, ਖ਼ਾਸ ਕਰਕੇ ਗੁਰਦੁਆਰਿਆਂ, ਧਰਮਸ਼ਾਲਾ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਅਤੇ ਨਾਲ ਹੀ  ਲੰਗਰ ਦੀ ਸੇਵਾ ਵੀ ਕਰ ਰਹੇ ਹਾਂ। ਦਿਨ-ਰਾਤ ਕਰੀਬ ਇੱਕ ਦਰਜਨ ਕਿਸ਼ਤੀਆਂ ਚਲ ਰਹੀਆਂ ਹਨ, ਜੋ ਹੜ੍ਹ ਪੀੜਤਾਂ ਨੂੰ 15 ਫੁੱਟ ਤੱਕ ਡੁੱਬੇ ਇਲਾਕਿਆਂ ਤੋਂ ਕੱਢ ਰਹੀਆਂ ਹਨ। ਪਿੰਡ ਵਾਸੀ ਕਹਿ ਰਹੇ ਹਨ ਕਿ ਇਹ ਸਥਿਤੀ 1988 ਦੇ ਹੜ੍ਹ ਨਾਲੋਂ ਵੀ ਭਿਆਨਕ ਹੈ।"                      ਫਿਰੋਜ਼ਪੁਰ ਵਿੱਚ ਸੇਵਾ ਨਿਭਾ ਰਹੇ ਯੂਨਾਈਟਿਡ ਸਿੱਖਸ ਦੇ ਸੇਵਾਦਾਰ ਸਰਦਾਰ ਦੇਵਿੰਦਰ ਸਿੰਘ ਨੇ ਕਿਹਾ, "ਅਸੀਂ ਇਸ ਵੇਲੇ ਬਚਾਅ ਕਾਰਜਾਂ ਵਿੱਚ ਰੁਝੇ ਹੋਏ ਹਾ, ਅਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਦਵਾਈਆਂ ਅਤੇ ਤਾਜ਼ਾ ਬਣਿਆ ਹੋਇਆ  ਖਾਣੇ ਲੋਕਾਂ ਤਕ ਪਹੁੰਚ ਰਹੇ ਹਾਂ                        ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ, "ਜਦੋਂ  ਹੜ ਦੇ ਪਾਣੀ ਦਾ ਪੱਧਰ  ਘਟੇਗਾ ਤਾਂ ਸਾਡਾ ਧਿਆਨ ਸਾਬਣ, ਡਿਟਰਜੈਂਟ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮੱਛਰਦਾਨੀਆਂ ਪ੍ਰਦਾਨ ਕਰਨ ‘ਤੇ ਹੋਵੇਗਾ, ਕਿਉਂਕਿ ਪਾਣੀ ਘੱਟਣ ਤੋਂ ਬਾਅਦ ਮਹਾਂਮਾਰੀਆਂ ਦੇ ਫੈਲਣ ਦਾ ਖ਼ਤਰਾ ਬਣਦਾ ਹੈ ਜੋ ਹੜ੍ਹ ਨਾਲੋਂ ਵੀ ਗੰਭੀਰ ਹੋ ਸਕਦਾ ਹੈ।"                               ਡੇਰਾ ਬਾਬਾ ਨਾਨਕ ਵਿੱਚ ਸੇਵਾਦਾਰਾਂ ਦੇ ਅਨੁਸਾਰ, ਯੂਨਾਈਟਿਡ ਸਿੱਖ ਵੱਲੋਂ ਡੀਫਾਗਿੰਗ ਮਸ਼ੀਨਾਂ ਦੀ ਵੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਮੱਛਰਾਂ ਅਤੇ ਹੋਰ ਕੀੜਿਆਂ ਦੇ ਪੈਦਾ ਹੋਣ ਨੂੰ ਰੋਕਣ ਲਈ ਛਿੜਕਾਅ ਕੀਤਾ ਜਾ ਸਕੇ।                               ਸਰਦਾਰ ...

ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ – ਚੇਅਰਮੈਨ , ਮਲਕੀਤ ਥਿੰਦ

ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ – ਚੇਅਰਮੈਨ , ਮਲਕੀਤ ਥਿੰਦ

ਪਟਿਆਲਾ 23 ਜੁਲਾਈ                                      ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ  ਥਿੰਦ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਪਛੜੀਆਂ ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਪਟਿਆਲਾ, 11 ਜੂਨ:               ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਬਾਰਨ ਤੇ ਨੰਦਪੁਰ ਕੇਸੋਂ 'ਚ ਛੱਪੜਾਂ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਬਾਰਨ ਵਿਖੇ ਗੁਰਦੁਆਰਾ ਸਾਹਿਬ ਨੇੜੇ ਥਾਪਰ ਮਾਡਲ ਨਾਲ ਵਿਕਸਤ ਕੀਤੇ ਛੱਪੜ ਵਿੱਚ ਕੰਧ ਦੇ ਪਏ ਅਧੂਰੇ ਕੰਮ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਛੱਪੜ 'ਤੇ ਹੋਏ ਖਰਚ ਅਤੇ ਜਦੋਂ ਛੱਪੜ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਉਸ ਸਮੇਂ ਤਾਇਨਾਤ ਜੇ.ਈ ਤੋਂ ਲੈ ਕੇ ਉੱਚ ਅਧਿਕਾਰੀਆਂ ਦੀ ਸੂਚੀ ਸੌਂਪਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ 'ਤੇ ਹੀ ਲਗਾਇਆ ਜਾਵੇਗਾ ਤੇ ਪੈਸੇ ਦੀ ਬਰਬਾਦੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ।                 ਡਾ. ਬਲਬੀਰ ਸਿੰਘ ਨੇ ਨੰਦਪੁਰ ਕੇਸੋਂ ਦੇ ਛੱਪੜ ਦੀ ਪਹਿਲਾ ਡਿੱਗੀ ਕੰਧ ਦੇ ਕਾਰਨਾਂ ਅਤੇ ਨਵੀਂ ਬਣਾਈ ਜਾ ਰਹੀ ਕੰਕਰੀਟ ਦੀ ਕੰਧ ਦੇ ਕੰਮ 'ਚ ਦੇਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਵੱਡੀ ਅਣਗਹਿਲੀ ਹੈ ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਸਬੰਧਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬਾਰਨ ਵਿਚੋਂ ਲੰਘਦੇ ਸੂਏ ਤੇ ਨਵਾਂ ਬਾਰਨ ਦੇ ਟੋਭੇ ਦੀ ਸਫ਼ਾਈ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।                 ਉਨ੍ਹਾਂ ਪਿੰਡ ਨੰਦਪੁਰ ਕੇਸੋਂ ਵਿਖੇ ਬਣੇ ਦੋ ਵੱਡੇ ਛੱਪੜਾਂ ਦੀ ਚੱਲ ਰਹੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿੰਡ ਦੇ ਬਾਹਰ ਵਾਲੇ ਦੋਵੇਂ ਛੱਪੜਾਂ ਵਿੱਚੋਂ ਡਿਸਪੈਂਸਰੀ ਵਾਲੇ ਪਾਸੇ ਵਾਲਾ ਛੱਪੜ ਪੱਕਾ ਕੀਤਾ ਜਾਵੇਗਾ ਤੇ ਨਾਲ ਪਾਰਕ ਵਿਕਸਤ ਕੀਤਾ ਜਾਵੇਗਾ। ਪੱਕੇ ਛੱਪੜ ਤੋਂ ਬਾਅਦ ਪਾਣੀ ਕੱਚੇ ਛੱਪੜ ਰਾਹੀਂ ਹੁੰਦਾ ਹੋਇਆ ਖੇਤਾਂ ਨੂੰ ਸਿੰਚਾਈ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਇਹ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੰਦਪੁਰ ਕੇਸੋਂ ਦੀ ਅਣਸੁਰੱਖਿਅਤ ਪਾਣੀ ਵਾਲੀ ਟੈਂਕੀ ਨੂੰ ਤੋੜਕੇ ਨਵੀਂ ਟੈਂਕੀ ਬਣਾਉਣ ਲਈ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।                 ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਨੰਦਪੁਰ ਕੇਸੋਂ ਨੂੰ 25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹੋਰ ਜਿੰਨੀ ਵੀ ਗਰਾਂਟ ਦੀ ਜ਼ਰੂਰਤ ਹੋਵੇਗੀ ਉਹ ਪਿੰਡ ਨੂੰ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੰਦਪੁਰ ਕੇਸੋਂ ਵਿਖੇ ਨਹਿਰੀ ਨਾਲੇ 'ਚ ਨਰਵਾਣਾ ਬਰਾਂਚ ਦਾ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਤੇ ਅਗਲੇ ਸਾਲ ਇਸ ਨਾਲੇ ਨੂੰ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਨਾਲੇ ਕਾਰਨ ਫਸਲਾਂ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ 'ਆਪ ਸਰਕਾਰ, ਆਪ ਕੇ ਦੁਆਰ' ਪ੍ਰੋਗਰਾਮ ਦੌਰਾਨ ...

ਪਟਿਆਲਾ ਤੋਂ ਮੋਹਾਲੀ ਵਿੱਚ 8 ਪਿੰਡਾਂ ਦਾ ਹਵਾਲਾ ਦਿੱਤਾ ਗਿਆ ਹੈ।ਇਹ ਕਦਮ ਜ਼ਮੀਨ ਦੀ ਕੀਮਤਾਂ ਨੂੰ ਵਧਾਉਣ ਲਈ ਉਦੇਸ਼ਿਤ ਹੈ।

ਪਟਿਆਲਾ ਤੋਂ ਮੋਹਾਲੀ ਵਿੱਚ 8 ਪਿੰਡਾਂ ਦਾ ਹਵਾਲਾ ਦਿੱਤਾ ਗਿਆ ਹੈ।ਇਹ ਕਦਮ ਜ਼ਮੀਨ ਦੀ ਕੀਮਤਾਂ ਨੂੰ ਵਧਾਉਣ ਲਈ ਉਦੇਸ਼ਿਤ ਹੈ।

ਮੋਹਾਲੀ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਰੀਅਲ ਐਸਟੇਟ ਦੀਆਂ ਕੀਮਤਾਂ ਦੇ ਵਧਦੇ ਰੁਝਾਨਾਂ ਨੂੰ ਦੇਖਦਿਆਂ, ਪੰਜਾਬ ਸਰਕਾਰ ਨੇ ਪਟਿਆਲਾ ਜ਼ਿਲ੍ਹੇ ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ

ਪਟਿਆਲਾ 22 ਮਈ                              ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜਨਤਕ ਸ਼ਿਕਾਇਤ ...

Page 1 of 45 1 2 45

Welcome Back!

Login to your account below

Retrieve your password

Please enter your username or email address to reset your password.