No Result
View All Result
Sunday, July 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

admin by admin
February 19, 2024
in BREAKING, CHANDIGARH, COVER STORY, SPORTS
0
ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 18 ਫਰਵਰੀ(ਓਜ਼ੀ ਨਿਊਜ਼ ਡੈਸਕ):  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।
ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। ਆਪਣੇ ਸ਼ਾਨਦਾਰ ਖੇਡ ਕਰੀਅਰ ਵਿੱਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿੱਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ।1500 ਮੀਟਰ ਵਿੱਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ।
ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ।
ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ।
Post Views: 31
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

Next Post

ਪੀਐਮ ਮੋਦੀ ਨੇ ਖੁਲਾਸਾ ਕੀਤਾ ਕਿ ਭਾਰਤ ਵਿਦੇਸ਼ਾਂ ਤੋਂ ਆਪਣੀਆਂ ਪ੍ਰਾਚੀਨ ਮੂਰਤੀਆਂ ਨੂੰ ਮੁੜ ਪ੍ਰਾਪਤ ਕਰ ਰਿਹਾ ਹੈ ਅਤੇ ਵਿਦੇਸ਼ੀ ਨਿਵੇਸ਼ ਦੀ ਸ਼ਾਨਦਾਰ ਆਮਦ ਨੂੰ ਆਕਰਸ਼ਿਤ ਕਰ ਰਿਹਾ ਹੈ।

Next Post
ਪੀਐਮ ਮੋਦੀ ਨੇ ਖੁਲਾਸਾ ਕੀਤਾ ਕਿ ਭਾਰਤ ਵਿਦੇਸ਼ਾਂ ਤੋਂ ਆਪਣੀਆਂ ਪ੍ਰਾਚੀਨ ਮੂਰਤੀਆਂ ਨੂੰ ਮੁੜ ਪ੍ਰਾਪਤ ਕਰ ਰਿਹਾ ਹੈ ਅਤੇ ਵਿਦੇਸ਼ੀ ਨਿਵੇਸ਼ ਦੀ ਸ਼ਾਨਦਾਰ ਆਮਦ ਨੂੰ ਆਕਰਸ਼ਿਤ ਕਰ ਰਿਹਾ ਹੈ।

ਪੀਐਮ ਮੋਦੀ ਨੇ ਖੁਲਾਸਾ ਕੀਤਾ ਕਿ ਭਾਰਤ ਵਿਦੇਸ਼ਾਂ ਤੋਂ ਆਪਣੀਆਂ ਪ੍ਰਾਚੀਨ ਮੂਰਤੀਆਂ ਨੂੰ ਮੁੜ ਪ੍ਰਾਪਤ ਕਰ ਰਿਹਾ ਹੈ ਅਤੇ ਵਿਦੇਸ਼ੀ ਨਿਵੇਸ਼ ਦੀ ਸ਼ਾਨਦਾਰ ਆਮਦ ਨੂੰ ਆਕਰਸ਼ਿਤ ਕਰ ਰਿਹਾ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800