No Result
View All Result
Wednesday, July 2, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

68ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦੇ ਮੁਕਾਬਲਿਆਂ ਦਾ ਸ਼ਾਨਦਾਰ ਉਦਘਾਟਨ ਹੋਇਆ

admin by admin
November 20, 2024
in BREAKING, CHANDIGARH, INDIA, National, PUNJAB, SPORTS
0
68ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦੇ ਮੁਕਾਬਲਿਆਂ ਦਾ ਸ਼ਾਨਦਾਰ ਉਦਘਾਟਨ ਹੋਇਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 20 ਨਵੰਬਰ:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਧੀਨ ਕਮਲ ਕਿਸ਼ੋਰ ਯਾਦਵ ਆਈ ਏ ਐੱਸ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਪ੍ਰੇਰਨਾ ਸਦਕਾ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦੇ ਮੁਕਾਬਲਿਆਂ ਦਾ ਉਦਘਾਟਨ ਪਰਮਜੀਤ ਸਿੰਘ ਪੀਸੀਐੱਸ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਨੇ ਪੋਲੋ ਗਰਾਊਂਡ ਪਟਿਆਲਾ ਵਿਖੇ ਕੀਤਾ।
ਇਸ ਮੌਕੇ ਉਹਨਾਂ ਨੇ ਬਾਹਰੀ ਰਾਜਾਂ ਤੋਂ ਆਏ ਬਾਸਕਟਬਾਲ ਖਿਡਾਰੀਆਂ ਅਤੇ ਉਹਨਾਂ ਨਾਲ ਆਏ ਕੋਚਿੰਗ ਸਟਾਫ ਦਾ ਜੀ ਆਇਆ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰੇਰਨਾ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਦਿਆਂ ਖਿਡਾਰੀਆਂ ਨੂੰ ਚੰਗੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਖੇਡਾਂ ਖੇਡਦੇ ਹੋਏ ਖੇਡ ਭਾਵਨਾ ਨਾਲ ਵਿਦਿਆਰਥੀਆਂ ਅੰਦਰ ਅਨੁਸ਼ਾਸਨ ਪੈਦਾ ਹੁੰਦਾ ਹੈ। ਇਸ ਨਾਲ ਸਰੀਰ ਵੀ ਸਿਹਤਮੰਦ ਰਹਿੰਦਾ ਹੈ ਅਤੇ ਇਹ ਬੱਚਿਆਂ ਦੀ ਊਰਜਾ ਨੂੰ ਸਿਰਜਣਾਤਮਕਤਾ ਵਿੱਚ ਬਦਲਣ ਦਾ ਯੋਗ ਢੰਗ ਹੈ। ਉਹਨਾਂ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਟੂਰਨਾਮੈਂਟ ਖੇਡਣ ਲਈ ਕਿਹਾ। ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਜ਼ਿਲ੍ਹਾ ਸਪੋਰਟ ਕੁਆਰਡੀਨੇਟਰ ਦਲਜੀਤ ਸਿੰਘ ਅਤੇ ਪੂਰੀ ਪਟਿਆਲਾ ਟੀਮ ਦੀ ਚੰਗੇ ਪ੍ਰਬੰਧਾਂ ਲਈ ਸਰਾਹਨਾ ਵੀ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਦੇ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ। ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸੂਬਾ ਸਰਕਾਰ ਨੇ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਕਿਹਾ ਕਿ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਟੂਰਨਾਮੈਂਟ ਦੇ ਆਯੋਜਨ ਵਿੱਚ ਵੱਖ-ਵੱਖ ਡਿਊਟੀ ਨਿਭਾ ਰਹੇ ਪ੍ਰਿੰਸੀਪਲ, ਮੁੱਖ ਅਧਿਆਪਕ, ਖੇਡ ਅਧਿਆਪਕ ਅਤੇ ਸਹਿਯੋਗੀ ਸਟਾਫ ਤਨਦੇਹੀ ਨਾਲ ਯਤਨ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਬਾਹਰ ਤੋਂ ਆਏ ਖਿਡਾਰੀਆਂ ਅਤੇ ਹੋਰ ਸਟਾਫ ਦੇ ਲਈ ਹਰੇਕ ਸਹੂਲਤ ਜਿਵੇਂ ਕਿ ਰਹਿਣ ਦਾ ਪ੍ਰਬੰਧ, ਖਾਣੇ, ਮੈਡੀਕਲ ਸਹੂਲਤਾਂ, ਆਦਿ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਵੱਖ-ਵੱਖ ਰਾਜਾਂ ਤੋਂ ਆਏ ਵਿਦਿਆਰਥੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਖਿਡਾਰੀਆਂ ਵੱਲੋਂ ਪੰਜਾਬ ਦੇ ਖਿਡਾਰੀ ਨੇ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਜ਼ਿੰਦਗੀ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ।
ਇਸਦੇ ਨਾਲ ਹੀ ਵਿਧਾਇਕ ਗੁਰਲਾਲ ਸਿੰਘ ਘਨੌਰ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਭਾ, ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਪਲਾਨਿੰਗ ਬੋਰਡ ਪਟਿਆਲਾ, ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ, ਰੂਪਾ ਸੈਣੀ ਅਰਜੁਨ ਐਵਾਰਡੀ ਨੇ ਵੀ ਉਦਘਾਟਨ ਸਮਾਰੋਹ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਸਸਸਸ ਸਨੌਰ, ਸਿਵਲ ਲਾਇਨਜ਼ ਸਕੂਲ ਪਟਿਆਲਾ ਅਤੇ ਸਕੂਲ ਆਫ ਐਮੀਨੈਂਸ ਫੀਲਖਾਨਾ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੇ 68ਵੀਆਂ ਨੈਸ਼ਨਲ ਖੇਡਾਂ ਬਾਸਕਟਬਾਲ ਦੀ ਸ਼ੁਰੂਆਤ ਦੀ ਖੁਸ਼ੀ ਅਤੇ ਸ਼ੁਭਕਾਮਨਾਵਾਂ ਦਿੰਦੇ ਤਿੰਨ ਰੰਗੇ ਗੁਬਾਰੇ ਉਡਾਏ। ਮੰਚ ਸੰਚਾਲਨ ਰਪਿੰਦਰ ਕੌਰ ਗਰੇਵਾਲ ਹੈਡ ਮਿਸਟ੍ਰੈਸ ਪਟਿਆਲਾ ਕੈਂਟ ਅਤੇ ਲਲਿਤ ਮੋਦਗਿਲ ਜਿਲ੍ਹਾ ਰਿਸੋਰਸ ਕੋਆਰਡੀਨੇਟਰ ਨੇ ਕੀਤਾ। ਇਸ ਮੌਕੇ ਅਜੀਤਪਾਲ ਗਿੱਲ ਆਬਜ਼ਰਵਰ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ, ਰਤਨ ਭੂਸ਼ਣ ਨਿਜੀ ਸਹਾਇਕ ਟੂ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ, ਸ਼ਾਲੂ ਮਹਿਰਾ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਡਾ: ਰਵਿੰਦਰਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ, ਮਨਵਿੰਦਰ ਕੌਰ ਭੁੱਲਰ  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ  ਪਟਿਆਲਾ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ, ਪ੍ਰਿੰਸੀਪਲ ਜਸਪਾਲ ਸਿੰਘ ਸਕੂਲ ਆਫ ਐਮੀਨੈਂਸ ਮੰਡੌਰ, ਪ੍ਰਿੰਸੀਪਲ ਡਾ: ਰਜਨੀਸ਼ ਗੁਪਤਾ ਸਕੂਲ ਆਫ ਐਮੀਨੈਂਸ ਫੀਲਖਾਨਾ, ਪ੍ਰਿੰਸੀਪਲ ਕਰਮਜੀਤ ਕੌਰ, ਪ੍ਰਿੰਸੀਪਲ ਮਨਦੀਪ ਕੌਰ ਓਲਡ ਪੁਲਿਸ ਲਾਈਨ ਸਕੂਲ, ਪ੍ਰਿੰਸੀਪਲ ਵਿਜੈ ਕਪੂਰ, ਪ੍ਰਿੰਸੀਪਲ ਮਨੋਹਰ ਲਾਲ, ਪ੍ਰਿੰਸੀਪਲ ਮਨਮੋਹਨ ਸਿੰਘ ਬਾਰਨ, ਅਮਰਜੋਤ ਸਿੰਘ ਕੋਚ, ਪ੍ਰਿੰਸੀਪਲ ਰਾਜ ਕੁਮਾਰ, ਪ੍ਰਿੰਸੀਪਲ ਸੀਮਾ ਉੱਪਲ, ਜਗਤਾਰ ਸਿੰਘ ਟਿਵਾਣਾ ਹੈਡ ਮਾਸਟਰ, ਪ੍ਰਿੰਸੀਪਲ ਜੱਗਾ ਸਿੰਘ, ਪ੍ਰਿੰਸੀਪਲ ਰਾਕੇਸ਼ ਕੁਮਾਰ ਬੱਬਰ, ਜੀਵਨ ਕੁਮਾਰ ਹੈੱਡ ਮਾਸਟਰ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਜਤਿੰਦਰ ਸਿੰਘ, ਪ੍ਰਿੰਸੀਪਲ ਵਿਕਰਮਜੀਤ, ਪ੍ਰਿੰਸੀਪਲ ਰਾਜੇਸ਼ ਕੁਮਾਰ, ਰਾਜੀਵ ਕੁਮਾਰ ਡੀ.ਐੱਸ.ਐੱਮ. ਪਟਿਆਲਾ, ਸਨੀ ਗੁਪਤਾ ਹੈਡ ਮਿਸਟ੍ਰੈਸ, ਬਲਵਿੰਦਰ ਸਿੰਘ ਜੱਸਲ, ਰਜਨੀ ਸਿੰਗਲਾ ਹੈਡ ਮਿਸਟ੍ਰੈਸ,  ਗਗਨਦੀਪ ਕੌਰ ਜ਼ਿਲ੍ਹਾ ਮੈਂਟਰ ਸਾਇੰਸ, ਰਾਜਿੰਦਰ ਸਿੰਘ, ਅਮਿਤ ਕੁਮਾਰ ਹੈੱਡ ਮਾਸਟਰ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ ਟੂਰਨਾਮੈਂਟ, ਅਮਨਿੰਦਰ ਸਿੰਘ ਬਾਬਾ, ਲਲਿਤ ਸਿੰਗਲਾ, ਜਸਪਾਲ ਸਿੰਘ,  ਗੁਰਪ੍ਰੀਤ ਸਿੰਘ,  ਹਰੀਸ਼ ਕੁਮਾਰ, ਜਸਵਿੰਦਰ ਸਿੰਘ, ਅਮਰਦੀਪ ਸਿੰਘ ਬਾਠ ਸਟੇਟ ਮੀਡੀਆ ਕੋਆਰਡੀਨੇਟਰ, ਅਸ਼ੋਕ ਕੁਮਾਰ ਹੋਰ ਅਧਿਕਾਰੀ ਮੌਜੂਦ ਸਨ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 68th edition68th edition games68th national basketball championship68th national school gamesbasketballbasketball highlightsbasketball tournamentgameshigh school basketballnational school gamesschool gamesyouth basketball
Previous Post

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ

Next Post

ਹਰਿਆਣਾ ਦੇ ਮੁੱਖ ਸਕੱਤਰ ਨੇ ਕੀਤੀ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

Next Post

ਹਰਿਆਣਾ ਦੇ ਮੁੱਖ ਸਕੱਤਰ ਨੇ ਕੀਤੀ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In