ਨਾਭਾ, 16 ਜਨਵਰੀ,ਪ੍ਰੈਸ ਕੀ ਤਾਕਤ ਬਿਊਰੋ-(ਸੁਧੀਰ ਜੈਨ): ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਚੰਗੀ ਸਿਖਿਆ ਅਤੇ ਵਧੀਆ ਸਿਹਤ ਸੇਵਾਵਾ ਦਿੱਤੀਆ ਜਾ ਰਹੀਆ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਇਨਾਂ ਵਿਚਾਰਾਂ ਆਮ ਆਦਮੀ ਪਾਰਟੀ ਪੰਜਾਬ ਦੇ ਚੀਫ ਵਿੱਪ ਪ੍ਰੋਂ. ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ ਕੈਬਨਿਟ ਰੈਕ ਪੰਜਾਬ ਨੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਨਾਭਾ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰੋਂ. ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਮੁੜ ਤੋਂ ਵਿਕਾਸ ਅਤੇ ਤਰੱਕੀ ਦੇ ਰਾਹੇ ਪਾ ਕੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਮਹਿਜ 9 ਮਹੀਨਿਆ ਵਿੱਚ 25 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਆਪਣਾ ਵਾਅਦਾ ਨਿਭਾਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨੌਕਰੀਆਂ ਦਿੱਤੀਆ ਜਾਣਗੀਆ। ਉਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਵਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆ ਤੋਂ ਲੋਕ ਬੇਹੱਦ ਖੁਸ਼ ਹਨ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਉਨਾਂ ਦੇ ਪਰਿਵਾਰ ਵਲੋਂ ਪ੍ਰੋਂ. ਬਲਜਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਜੈਬ ਸਿੰਘ, ਹਰਜੀਤ ਕੌਰ, ਕਮਲਜੀਤ ਕੌਰ, ਕੇਵਲ ਸਿੰਘ ਪੀ.ਏ, ਹਰਪ੍ਰੀਤ ਸਿੰਘ ਭੁੱਲਰ, ਲਾਡੀ ਖਹਿਰਾ, ਧੀਰਜ ਠਾਕੁਰ, ਕਰਨਦੀਪ ਸਿੰਘ, ਜਸਕਰਨਵੀਰ ਸਿੰਘ ਤੇਜੇ, ਦਰਸ਼ਨ ਸਿੰਘ ਗੁਰਦਿੱਤਪੁਰਾ, ਗੋਬਿੰਦ ਸਿੰਘ ਦੁਲੱਦੀ, ਡਾ ਜਤਿੰਦਰ ਸਿੰਘ, ਸੱਤਗੁਰ ਸਿੰਘ ਦੁਲੱਦੀ ਆਦਿ ਮੌਜੂਦ ਸਨ।