ਅੰਮ੍ਰਿਤਸਰ, 4 ਅਪ੍ਰੈਲ(ਪ੍ਰੈਸ ਕੀ ਤਾਕਤ)– ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੰਮ੍ਰਿਤਸਰ ‘ਚ ਹਵਾਈ ਅੱਡੇ ਨੇੜੇ ਪ੍ਰੈਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਦੱਸ ਦੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਆਧਾਰ ’ਤੇ ਭਾਜਪਾ ਪੰਜਾਬ ਸੂਬੇ ਦੀਆਂ 13 ਸੀਟਾਂ ’ਤੇ ਆਪਣੇ ਬਲਬੂਤੇ ’ਤੇ ਲੜੇਗੀ ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ’ਚ ਮੋਦੀ ਸਰਕਾਰ ਦਾ ਗ੍ਰਾਫ਼ ਦਿਨੋ ਵੱਧ ਰਿਹਾ ਤੇ ਨਾਲ ਹੀ ਦੱਸਿਆ ਪੰਜਾਬ ਸੂਬੇ ’ਚ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ।