No Result
View All Result
Thursday, July 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

‘ਹਾਅ ਦਾ ਨਾਅਰਾ’ ਮਾਰਨ ਵਾਲੀ ਰਿਆਸਤ ਦੀ ਆਖ਼ਰੀ ਬੇਗ਼ਮ ਦਾ ਇੰਤਕਾਲ

admin by admin
October 28, 2023
in BREAKING, COVER STORY, Dharm, PUNJAB
0
‘ਹਾਅ ਦਾ ਨਾਅਰਾ’ ਮਾਰਨ ਵਾਲੀ ਰਿਆਸਤ ਦੀ ਆਖ਼ਰੀ ਬੇਗ਼ਮ ਦਾ ਇੰਤਕਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਰਿਆਸਤ ਦੇ ਤਤਕਾਲੀ ਨਵਾਬ ਸ਼ੇਰ ਮੁਹੰਮਦ ਖ਼ਾਨ ਦੀ 14ਵੀਂ ਪੀੜੀ ਵਿੱਚੋਂ ਅਤੇ ਚੜ੍ਹਦੇ ਪੰਜਾਬ ਦੀ ਇਕਲੌਤੀ ਮੁਸਲਿਮ ਰਿਆਸਤ ਮਾਲੇਰਕੋਟਲਾ ਦੇ ਆਖ਼ਰੀ ਨਵਾਬ ਮਰਹੂਮ ਇਫ਼ਤਖਾਰ ਅਲੀ ਖਾਂ ਦੀ ਚੌਥੀ ਤੇ ਆਖ਼ਰੀ ਬੇਗ਼ਮ ਮੁਨੱਵਰ-ਉਨ-ਨਿਸ਼ਾ (103) ਦਾ ਕੁਝ ਦਿਨ ਬਿਮਾਰ ਰਹਿਣ ਮਗਰੋਂ ਅੱਜ ਸਵੇਰੇ ਪੰਜ ਵਜੇ ਸਥਾਨਕ ਹਜ਼ਰਤ ਹਲੀਮਾ ਹਸਪਤਾਲ ਵਿੱਚ ਇੰਤਕਾਲ ਹੋ ਗਿਆ। ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਸਥਾਨਕ ਸ਼ਾਹੀ ਮਕਬਰਿਆਂ ਵਿੱਚ ਸਪੁਰਦ-ਏ-ਖ਼ਾਕ ਕੀਤਾ ਗਿਆ। ਬੇਗ਼ਮ ਦਾ ਜਨਾਜ਼ਾ ਪੜ੍ਹਨ ਦੀ ਰਸਮ ਮੁਫ਼ਤੀ-ਏ-ਆਜ਼ਮ ਪੰਜਾਬ ਇਰਤਕਾ-ਉਲ-ਹਸਨ ਕਾਂਧਲਵੀ ਨੇ ਅਦਾ ਕੀਤੀ। ਸਥਾਨਕ ਸ਼ਾਹੀ ਮਕਬਰਿਆਂ ਵਿਖੇ ਬੇਗ਼ਮ ਮੁਨੱਵਰ-ਉਨ-ਨਿਸ਼ਾ ਨੂੰ ਪੰਜਾਬ ਪੁਲੀਸ ਦੀ ਟੁਕੜੀ ਨੇ ਸਲਾਮੀ ਦ‌ਿੱਤੀ ਤੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਐੱਸਡੀਐੱਮ ਹਰਬੰਸ ਸਿੰਘ ਅਤੇ ਡੀਐੱਸਪੀ ਕੁਲਦੀਪ ਸਿੰਘ ਨੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫੋਂ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਮੁੱਖ ਗ੍ਰੰਥੀ ਭਾਈ ਅਜਮੇਰ ਸਿੰਘ ਨੇ ਬੇਗ਼ਮ ਦੀ ਦੇਹ ’ਤੇ ਸ਼ਾਲ ਪਾਈ। ਇਸ ਮੌਕੇ ਵਿਧਾਇਕ ਡਾ. ਜ਼ਮੀਲ-ਉਰ-ਰਹਿਮਾਨ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਬੇਗ਼ਮ ਦਾ ਭਾਣਜਾ ਅਜ਼ੀਜ਼-ਉਲ-ਹੱਕ ਵਾਸੀ ਟਾਂਕ (ਰਾਜਸਥਾਨ) ਅਤੇ ਮਹਾਰਾਣੀ ਨਾਭਾ ਪ੍ਰੀਤੀ ਸਿੰਘ ਸਣੇ ਕਈ ਸਿਆਸੀ ਅਤੇ ਧਾਰਮਿਕ ਆਗੂ ਹਾਜ਼ਰ ਸਨ। ਦੱਸਣਯੋਗ ਹੈ ਕਿ ਮਾਲੇਰਕੋਟਲਾ ਰਿਆਸਤ ਦੇ ਆਖ਼ਰੀ ਨਵਾਬ ਮਰਹੂਮ ਇਫ਼ਤਖਾਰ ਅਲੀ ਖਾਂ ਦਾ ਨਿਕਾਹ ਰਾਜਸਥਾਨ ਦੀ ਰਿਆਸਤ ਟਾਂਕ ਦੇ ਤਤਕਾਲੀ ਨਵਾਬ ਇਬਰਾਹੀਮ ਅਲੀ ਖਾਂ ਦੀ ਪੁੱਤਰੀ ਮੁਨੱਵਰ-ਉਨ-ਨਿਸ਼ਾ ਨਾਲ 1948 ਵਿੱਚ ਹੋਇਆ ਸੀ। ਮਰਹੂਮ ਨਵਾਬ ਇਫ਼ਤਖਾਰ ਅਲੀ ਖਾਂ ਦੇ ਚਾਰ ਨਿਕਾਹ ਹੋਏ ਸਨ। ਉਨ੍ਹਾਂ ਦੀਆਂ ਪਹਿਲੀਆਂ ਤਿੰਨ ਬੇਗ਼ਮਾਂ ਸ਼ਾਕਿਰਾ-ਉਨ-ਨਿਸ਼ਾ, ਯੂਸਫ ਜ਼ਮਾਂ ਅਤੇ ਸਾਜਿਦਾ ਬੇਗ਼ਮ ਦਾ ਕਾਫੀ ਸਮਾਂ ਪਹਿਲਾਂ ਇੰਤਕਾਲ ਹੋ ਗਿਆ ਸੀ। ਨਵਾਬ ਇਫ਼ਤਖਾਰ ਅਲੀ ਖਾਂ ਦੇ ਚਾਰੇ ਵਿਆਹਾਂ ਤੋਂ ਕੋਈ ਔਲਾਦ ਨਹੀਂ ਸੀ ਅਤੇ ਉਨ੍ਹਾਂ ਦਾ 20 ਨਵੰਬਰ, 1982 ਨੂੰ ਇੰਤਕਾਲ ਹੋਇਆ ਸੀ।

Post Views: 93
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: big newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Next Post

ਲੋਕਾਂ ਨੇ 2014 ’ਚ ਲਿਆਂਦਾ ਸੀ ਬਦਲਾਅ: ਮੋਦੀ

Next Post
12 ਅਪ੍ਰੈਲ PM ਮੋਦੀ ਰਾਜਸਥਾਨ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ

ਲੋਕਾਂ ਨੇ 2014 ’ਚ ਲਿਆਂਦਾ ਸੀ ਬਦਲਾਅ: ਮੋਦੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800