No Result
View All Result
Tuesday, April 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ

admin by admin
November 3, 2023
in BREAKING, COVER STORY, PUNJAB
0
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

-ਕਿਸਾਨ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ
-ਕਿਹਾ, ਹੜ੍ਹਾਂ ਨਾਲ ਪ੍ਰਭਾਵਿਤ ਰਹੇ ਖੇਤਰਾਂ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ‘ਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
ਪਟਿਆਲਾ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬੇਲਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਅੰਦਰ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਆਉਂਦੇ ਦਿਨਾਂ ਵਿੱਚ ਪੱਕਣ ਵਾਲੀ ਫ਼ਸਲ ਵਾਲੇ ਖੇਤਾਂ ‘ਚ ਗੱਠਾ ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਰਣਨੀਤੀ ‘ਤੇ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਬੇਲਰ ਮਾਲਕਾਂ ਨੂੰ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਫ਼ਸਲ ਆਉਂਦੇ ਕੁਝ ਦਿਨਾਂ ਵਿੱਚ ਪੱਕ ਕੇ ਤਿਆਰ ਹੋਵੇਗੀ ਅਤੇ ਇਹ ਉਹ ਜ਼ਮੀਨਾਂ ਹਨ, ਜੋ ਕਿ ਭਾਰੀਆਂ ਹਨ ਤੇ ਇਥੇ ਪਰਾਲੀ ਪ੍ਰਬੰਧਨ ਲਈ ਬੇਲਰ ਸਭ ਤੋਂ ਜ਼ਿਆਦਾ ਕਾਮਯਾਬ ਹਨ, ਇਸ ਲਈ ਇਨ੍ਹਾਂ ਖੇਤਰਾਂ ‘ਤੇ ਆਉਣ ਵਾਲੇ ਦਿਨਾਂ ਵਿੱਚ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਖੇਤਰਾਂ ਦੇ ਕਿਸਾਨ ਪਹਿਲਾ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਚੁੱਕੇ ਹਨ, ਇਸ ਲਈ ਪਰਾਲੀ ਪ੍ਰਬੰਧਨ ਕਰਨ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਰਾਲੀ ਪ੍ਰਬੰਧਨ ਲਈ ਮਾਈਕਰੋ ਪਲਾਨਿੰਗ ਨਾਲ ਕੰਮ ਕੀਤਾ ਜਾਵੇ।
ਮੀਟਿੰਗ ਦੌਰਾਨ ਬੇਲਰ ਐਸੋਸੀਏਸ਼ਨ ਵੱਲੋਂ ਲੇਬਰ ਅਤੇ ਗੱਠਾਂ ਰੱਖਣ ਸਬੰਧੀ ਸਥਾਨ ਬਾਰੇ ਦੱਸਿਆ ਗਿਆ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਡੀ.ਡੀ.ਪੀ.ਓ ਨੂੰ ਬੇਲਰ ਮਾਲਕਾਂ ਦੀ ਸਮੱਸਿਆ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਬੇਲਰ ਮਾਲਕਾਂ ਅਤੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਤਰ੍ਹਾਂ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਖੇਤਰ ਦੇ ਐਸ.ਡੀ.ਐਮ. ਜਾਂ ਫੇਰ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਿੱਧਾ ਰਾਬਤਾ ਕਰ ਸਕਦਾ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਭਾਰੀਆਂ ਜ਼ਮੀਨਾਂ ਲਈ ਐਕਸ ਸੀਟੂ ਤਕਨੀਕ ਦੀ ਵਰਤੋਂ ਕੀਤੀ ਜਾਂਦੀ ਹੈ, ਉਥੇ ਪਹਿਲ ਦੇ ਆਧਾਰ ‘ਤੇ ਬੇਲਰ ਉਪਲਬੱਧ ਕਰਵਾਏ ਜਾ ਰਹੇ ਹਨ।
ਮੀਟਿੰਗ ‘ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਸਮੇਤ ਬੇਲਰ ਐਸੋਸੀਏਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਰਾਲੀ ਪ੍ਰਬੰਧਨ ਸਬੰਧੀ ਬੈਠਕ ਕਰਦੇ ਹੋਏ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabindia tv live news in hindilatest news punjabLatest Punjab Newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Next Post

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ*

Next Post
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ*

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ*

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800