ਰੂਪਨਗਰ 11 ਫਰਵਰੀ (ਚਮਨ ਲਾਲ)(ਪ੍ਰੈਸ ਕਿ ਤਾਕਤ ਬਿਊਰੋ )- ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਅੱਜ ਆਪਣੇ ਨੰਗਲ ਦੌਰੇ ਦੌਰਾਨ ਉਸਾਰੇ ਜਾ ਰਹੇ ਫਲਾਈ ਓਵਰ ਦੇ ਚੱਲ ਰਹੇ ਕੰਮ ਦਾ ਜਾਇਜਾ ਲਿਆ ਅਤੇ ਫਲਾਈ ਓਵਰ ਜਲਦੀ ਮੁਕੰਮਲ ਕਰਨ ਲਈ ਕਿਹਾ।
ਡਾ.ਪ੍ਰੀਤੀ ਯਾਦਵ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਨਿਰੰਤਰ ਇਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਫਲਾਈ ਓਵਰ ਦੇ ਕੰਮ ਵਿੱਚ ਹੁਣ ਕੋਈ ਅੜਚਣ ਨਹੀ ਹੈ, ਸਾਰੇ ਇਤਰਾਜਹੀਨ ਦਾ ਸਰਟੀਫਿਕੇਟ ਲੈ ਲਏ ਹਨ, ਸਾਰੀਆ ਪ੍ਰਵਾਨਗੀਆਂ ਮੁਕੰਮਲ ਹੋ ਗਈਆਂ ਹਨ, ਇਸ ਫਲਾਈ ਓਵਰ ਨੂੰ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਬਣਨ ਨਾਲ ਨੰਗਲ ਵਾਸੀਆਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਫਲਾਈ ਓਵਰ ਦੇ ਸ਼ੁਰੂ ਹੋਣ ਨਾਲ ਨੰਗਲ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਜੜ ਤੋ ਖਤਮ ਹੋ ਜਾਵੇਗੀ। ਹਿਮਾਚਲ ਪ੍ਰਦੇਸ ਤੋ ਪੰਜਾਬ ਆਉਣ ਜਾਣ ਲਈ ਲੋਕਾਂ ਨੂੰ ਕੋਈ ਮੁ਼ਸਕਿਲ ਨਹੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਫਲਾਈ ਓਵਰ ਦੇ ਨਿਰਮਾਣ ਦੇ ਕੰਮ ਨੂੰ ਹੋਰ ਗਤੀ ਦਿੱਤੀ ਜਾਵੇ ਤਾਂ ਜੋਂ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ। ਇਸ ਮੌਕੇ ਐਸ.ਡੀ.ਐਮ ਨੰਗਲ ਮਨੀਸ਼ਾ ਰਾਣਾ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।