No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਿਲਾ ਪੱਧਰੀ ਦੋ ਰੋਜਾ ਓਪਨ ਯੁਵਕ ਮੇਲਾ ਯਾਦਗਾਰ ਬਣ ਨਿਬੜਿਆ

admin by admin
November 10, 2023
in BREAKING, COVER STORY, Education, PUNJAB
0
ਜਿਲਾ ਪੱਧਰੀ ਦੋ ਰੋਜਾ ਓਪਨ ਯੁਵਕ ਮੇਲਾ ਯਾਦਗਾਰ ਬਣ ਨਿਬੜਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਡਾ.ਜਗਮੋਹਨ ਸ਼ਰਮਾ-ਪਟਿਆਲਾ-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਪੱਧਰੀ ਦੋ ਰੋਜ਼ਾ ਓਪਨ ਯੁਵਕ ਮੇਲਾ ਪ੍ਰਿੰਸੀਪਲ ਅਤੇ ਸਮੂਹ ਸਟਾਫ ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਸਰਕਾਰੀ ਸਟੇਟ ਕਾਲਜ ਆਫ਼ ਐਜ਼ੂਕੇਸ਼ਨ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਜ਼ਿਲਾ ਪੱਧਰੀ ਦੋ ਰੋਜ਼ਾ ਓਪਨ ਯੁਵਕ ਮੇਲੇ ਵਿੱਚ ਜ਼ਿਲ੍ਹੇ ਦੀਆਂ ਸਮੂਹ ਐਨ. ਐਸ. ਐਸ. ਇਕਾਈਆਂ, ਰੈੱਡ ਰਿਬਨ ਕਲੱਬ ਅਤੇ ਯੂਥ ਕਲੱਬਾਂ ਨੇ ਵੱਧ ਚੜ੍ਹ ਕੇ ਭਾਗ ਲਿਆ।

ਇਸ ਮੌਕੇ ਪ੍ਰੋਗਰਾਮ ਦਾ ਸੰਚਾਲਨ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ.ਪ੍ਰੀਤੀ, ਡਾ ਰੇਖਾ ਅਤੇ ਯੂਥ ਕੋਆਰਡੀਨੇਟਰ ਅਸਿਸਟੈਂਟ ਪ੍ਰੋਫੈਸਰ ਨਵਨੀਤ ਕੌਰ ਜੇਜੀ ਨੇ ਕੀਤਾ। ਡਾ.ਦਿਲਵਰ ਸਿੰਘ ਨੇ ਦੱਸਿਆ ਕਿ ਯੁਵਕ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਯੂਨੀਵਰਸਿਟੀਆਂ,ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਸਮੂਹ ਲੋਕ ਗੀਤ, ਕਵੀਸ਼ਰੀ, ਰਵਾਇਤੀ ਲੋਕ ਕਲਾਵਾਂ, ਲੋਕ ਗੀਤ,ਵਾਰ ਗਾਇਣ, ਰਵਾਇਤੀ ਲੋਕ ਗੀਤ ਲੰਮੀਆਂ ਹੇਕਾਂ ਵਾਲੇ,ਕਲੀ, ਗੀਤ, ਗਜ਼ਲ,ਫੋਟੋਗ੍ਰਾਫੀ ਅਤੇ ਫਾਈਨ ਆਰਟਸ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ। ਇਸ ਯੁਵਕ ਮੇਲੇ ਦਾ ਉਦਘਾਟਨ ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਦੇ ਪ੍ਰਿੰਸੀਪਲ ਪ੍ਰੋਫੈਸਰ ਚਰਨਜੀਤ ਕੌਰ ਨੇ ਕੀਤਾ।

ਡਾ.ਦਿਲਵਰ ਸਿੰਘ ਨੇ ਦੱਸਿਆ ਕਿ ਲੋਕ ਗੀਤ ਵਿੱਚ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ ਸਥਾਨ,ਕਵੀਸ਼ਰੀ ਵਿੱਚ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਸਮੂਹ ਲੋਕ ਗੀਤ ਵਿੱਚ ਪੰਜਾਬੀ ਯੂਨੀਵਰਸਿਟੀ ਕਾਲਜ ਘਨੌਰ ਨੇ ਪਹਿਲਾਂ ਸਥਾਨ , ਵਾਰ ਗਾਇਣ ਵਿੱਚ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਰਵਾਇਤੀ ਲੋਕ ਗੀਤ ਲੰਮੀਆਂ ਹੇਕਾਂ ਵਾਲੇ ਵਿੱਚ ਪਬਲਿਕ ਕਾਲਜ ਸਮਾਣਾ ਨੇ ਪਹਿਲਾ ਸਥਾਨ, ਕਲੀ ਵਿੱਚ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ,ਗਜ਼ਲ ਵਿੱਚ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਨਾਲਾ ਬੁਣਨ ਵਿੱਚ ਪਬਲਿਕ ਕਾਲਜ ਸਮਾਣਾ ਨੇ ਪਹਿਲਾ ਸਥਾਨ, ਫੁਲਕਾਰੀ ਕਢਾਈ ਵਿੱਚ ਯੂਨੀਵਰਸਿਟੀ ਕਾਲਜ ਘਨੌਰ ਨੇ ਪਹਿਲਾ ਸਥਾਨ, ਗੁੱਡੀਆਂ ਪਟੋਲੇ ਬਣਾਉਣ ਵਿੱਚ ਪਬਲਿਕ ਕਾਲਜ ਸਮਾਣਾ ਨੇ ਪਹਿਲਾ ਸਥਾਨ, ਰੱਸਾ ਵਟਣਾ ਵਿੱਚ ਪਬਲਿਕ ਕਾਲਜ ਸਮਾਣਾ ਨੇ ਪਹਿਲਾ ਸਥਾਨ, ਛਿੱਕੂ ਬਣਾਉਣ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ,ਕਰੋਸ਼ੀਏ ਦੀ ਬੁਣਤੀ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਇਨੂੰ ਬਣਾਉਣ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਖਿੱਦੂ ਬਣਾਉਣ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਪੀੜੀ ਦੀ ਬੁਣਤੀ ਵਿੱਚ ਮਾਤਾ ਸਾਹਿਬ ਕੌਰ ਐਜੂਕੇਸ਼ਨ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ ਸਥਾਨ, ਪੱਖੀ ਬੁਣਨ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਟੋਕਰੀ ਬਣਾਉਣ ਵਿੱਚ ਪਟੇਲ ਮਮੋਰੀਅਲ ਕਾਲਜ ਰਾਜਪੁਰਾ ਨੇ ਪਹਿਲਾ ਸਥਾਨ,ਪਰਾਂਦਾ ਬਣਾਉਣ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਕਲੇ ਮਾਡਲਿੰਗ ਵਿੱਚ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਪੋਸਟਰ ਮੇਕਿੰਗ ਵਿੱਚ ਪਬਲਿਕ ਕਾਲਜ ਸਮਾਣਾ ਨੇ ਪਹਿਲਾ ਸਥਾਨ, ਕੋਲਾਜ ਮੇਕਿੰਗ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ,ਕਲੇ ਮਾਡਲਿੰਗ ਵਿੱਚ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ ਸਥਾਨ, ਆਨ ਦਾ ਸਪੋਟ ਪੇਂਟਿੰਗ ਵਿੱਚ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ ਸਥਾਨ, ਰੰਗੋਲੀ ਵਿੱਚ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਇੰਸਟਾਲੇਸ਼ਨ ਵਿੱਚ ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਪਹਿਲਾ ਸਥਾਨ, ਕਾਰਟੂਨਿੰਗ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਮੂਹ ਲੋਕ ਗੀਤ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਫੀਲਖਾਨਾ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਪਟਿਆਲਾ ਨੇ ਤੀਜਾ, ਗੌਰਮੈਂਟ ਆਈ.ਟੀ.ਆਈ.ਲੜਕੀਆਂ ਰਾਜਪੁਰਾ ਨੇ ਤੀਜਾ, ਐਸ.ਡੀ. ਐਸ.ਸੀ. ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਕਵੀਸ਼ਰੀ ਵਿੱਚ ਪਬਲਿਕ ਕਾਲਜ ਸਮਾਣਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਦੂਜਾ ਅਤੇ ਪਟੇਲ ਕਾਲਜ ਰਾਜਪੁਰਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਫੀਲਖਾਨਾ ਪਟਿਆਲਾ ਅਤੇ ਯੂਨੀਵਰਸਿਟੀ ਕਾਲਜ ਘਨੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਲੋਕ ਗੀਤ ਵਿੱਚ ਮੋਦੀ ਕਾਲਜ ਪਟਿਆਲਾ, ਪਬਲਿਕ ਕਾਲਜ ਸਮਾਣਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਫੀਲਖਾਨਾ ਨੇ ਦੂਜਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਿਵਿਲ ਲਾਈਨ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਟ, ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਮਾਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਡਲ ਟਾਊਨ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਵਾਰ ਗਾਇਨ ਵਿੱਚ ਯੂਨੀਵਰਸਿਟੀ ਕਾਲਜ ਘਨੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰਵਾਇਤੀ ਲੋਕ ਗੀਤ ਲੰਮੀਆਂ ਹੇਕਾਂ ਵਾਲਿਆਂ ਵਿੱਚ ਖਾਲਸਾ ਕਾਲਜ ਪਟਿਆਲਾ ਅਤੇ ਸਰਕਾਰੀ ਸਟੇਟ ਕਾਲਜ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਸਰਕਾਰੀ ਕੀਰਤੀ ਕਾਲਜ ਪਾਤੜਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਲੀ ਵਿੱਚ ਯੂਨੀਵਰਸਿਟੀ ਕਾਲਜ ਘਨੌਰ ਨੇ ਦੂਜਾ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੀਤ ਅਤੇ ਗਜ਼ਲ ਦੇ ਮੁਕਾਬਲਿਆਂ ਵਿੱਚ ਪਬਲਿਕ ਕਾਲਜ ਸਮਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰਵਾਇਤੀ ਲੋਕ ਕਲਾਵਾਂ ਵਿੱਚ ਨਾਲਾ ਬੁਣਨ ਵਿੱਚ ਖਾਲਸਾ ਕਾਲਜ ਪਟਿਆਲਾ ਅਤੇ ਸੰਤ ਕਬੀਰ ਐਜੂਕੇਸ਼ਨ ਕਾਲਜ ਕੌਲੀ ਨੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਫੁਲਕਾਰੀ ਕਢਾਈ ਵਿੱਚ ਪਬਲਿਕ ਕਾਲਜ ਸਮਾਣਾ ਨੇ ਦੂਜਾ ਸਥਾਨ ਅਤੇ ਸੰਤ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਰੋਸ਼ੀਏ ਦੀ ਬੁਣਤੀ ਵਿੱਚ ਪਬਲਿਕ ਕਾਲਜ ਸਮਾਣਾ ਨੇ ਦੂਜਾ ਅਤੇ ਸੰਤ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨੂੰ ਬਣਾਉਣ ਵਿੱਚ ਮੋਦੀ ਕਾਲਜ ਪਟਿਆਲਾ ਨੇ ਦੂਜਾ ਅਤੇ ਮਾਤਾ ਸਾਹਿਬ ਕੌਰ ਐਜੂਕੇਸ਼ਨ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖਿਦੂ ਬਣਾਉਣ ਵਿੱਚ ਪਬਲਿਕ ਕਾਲਜ ਪਟਿਆਲਾ ਨੇ ਦੂਜਾ ਅਤੇ ਮੋਦੀ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੀੜੀ ਬਣਾਉਣ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਦੂਜਾ ਅਤੇ ਪਬਲਿਕ ਕਾਲਜ ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੱਖੀ ਬਣਾਉਣ ਵਿੱਚ ਪਬਲਿਕ ਕਾਲਜ ਸਮਾਣਾ ਨੇ ਦੂਜਾ ਅਤੇ ਸਰਕਾਰੀ ਆਈ.ਟੀ.ਆਈ. ਲੜਕੀਆਂ ਰਾਜਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਟੋਕਰੀ ਬਣਾਉਣ ਵਿੱਚ ਪਬਲਿਕ ਕਾਲਜ ਸਮਾਣਾ ਨੇ ਦੂਜਾ ਅਤੇ ਖਾਲਸਾ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 

ਪਰਾਂਦਾ ਬੁਣਨ ਵਿੱਚ ਪਬਲਿਕ ਕਾਲਜ ਸਮਾਣਾ ਨੇ ਦੂਜਾ ਅਤੇ ਸਰਕਾਰੀ ਆਈ.ਟੀ.ਆਈ. ਗਾਜੇਵਾਸ ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਲੇਅ ਮਾਡਲਿੰਗ ਵਿੱਚ ਪਬਲਿਕ ਕਾਲਜ ਸਮਾਣਾ ਨੇ ਦੂਜਾ ਅਤੇ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਵਿੱਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਦੂਜਾ, ਖਾਲਸਾ ਕਾਲਜ ਪਟਿਆਲਾ ਨੇ ਦੂਜਾ, ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਤੀਜਾ ਅਤੇ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੋਲਾਜ ਮੇਕਿੰਗ ਵਿੱਚ ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਦੂਜਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਤੀਜਾ ਅਤੇ ਪਬਲਿਕ ਕਾਲਜ ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਕਲੇ ਮਾਡਲਿੰਗ ਵਿੱਚ ਪਟੇਲ ਮਮੋਰੀਅਲ ਕਾਲਜ ਰਾਜਪੁਰਾ ਨੇ ਦੂਜਾ ਅਤੇ ਖਾਲਸਾ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਆਨ ਦਾ ਸਪੋਟ ਪੇਂਟਿੰਗ ਵਿੱਚ ਮੋਦੀ ਕਾਲਜ ਪਟਿਆਲਾ ਨੇ ਦੂਜਾ, ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਦੂਜਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਿਵਲ ਲਾਈਨ ਪਟਿਆਲਾ ਨੇ ਤੀਜਾ ਅਤੇ ਮਾਤਾ ਸਾਹਿਬ ਕੌਰ ਐਜੂਕੇਸ਼ਨ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਰੰਗੋਲੀ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਦੂਜਾ,ਮਾਤਾ ਸਾਹਿਬ ਕੌਰ ਐਜੂਕੇਸ਼ਨ ਕਾਲਜ ਪਟਿਆਲਾ ਨੇ ਦੂਜਾ, ਗੌਰਮੈਂਟ ਕੀਰਤੀ ਕਾਲਜ ਨਿਆਲ ਪਾਤੜਾਂ ਨੇ ਤੀਜਾ ਅਤੇ ਸੰਤ ਕਬੀਰ ਐਜੂਕੇਸ਼ਨ ਕਾਲਜ ਕੌਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਸਟਾਲੇਸ਼ਨ ਵਿੱਚ ਮਾਤਾ ਸਾਹਿਬ ਕੌਰ ਖਾਲਸਾ ਗਰਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਦੂਜਾ ਸਥਾਨ,ਅਤੇ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਅਜਰਾਵਰ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਰਟੂਨਿੰਗ ਵਿੱਚ ਮਾਤਾ ਸਾਹਿਬ ਕੌਰ ਖਾਲਸਾ ਗਰਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਦੂਜਾ ਅਤੇ ਮੋਦੀ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਨੋਡਲ ਅਫਸਰ ਅਤੇ ਪ੍ਰੋਗਰਾਮ ਅਫਸਰ ਹਾਜ਼ਰ ਸਨ।

 

 

Post Views: 223
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #DistrictMata Sahib Kaur Khalsa Girls College of Educationmemorable eventModi College Patialayouth fair
Previous Post

ਓਪਨ ਯੁਵਕ ਮੇਲੇ ’ਚ ਵਿਦਿਆਰਥੀਆਂ ਨੇ ਦਿਖਾਏ ਆਪਣੀ ਕਲਾਂ ਦੇ ਜੌਹਰ

Next Post

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 11 ਲੱਖ 85 ਹਜ਼ਾਰ ਮੀਟ੍ਰਿਕ ਟਨ ਹੋਈ

Next Post
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 11 ਲੱਖ 85 ਹਜ਼ਾਰ ਮੀਟ੍ਰਿਕ ਟਨ ਹੋਈ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 11 ਲੱਖ 85 ਹਜ਼ਾਰ ਮੀਟ੍ਰਿਕ ਟਨ ਹੋਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In