ਪਟਿਆਲਾ,16-01-23(ਪ੍ਰੈਸ ਕੀ ਤਾਕਤ ਬਿਊਰੋ): ਯੂਥ ਫੈਡਰੇਸ਼ਨ ਆਫ ਇੰਡੀਆ,ਪਾਵਰ ਹਾਊਸ ਯੂਥ ਕਲੱਬ, ਵਲੋਂ ਜ਼ਿਲ੍ਹਾ ਸਮਾਜਿਕ ਦਫਤਰ , ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਏ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੋਧੀ ਸੈਮੀਨਾਰ ਦਾ ਆਯੋਜਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਮੈਡਮ ਸਾਕਸੀ ਸਾਹਨੀ ਜੀ ਅਤੇ ਮਾਨਯੋਗ ਐਸ ਐਸ ਪੀ ਪਟਿਆਲਾ ਵਰੁੱਣ ਸ਼ਰਮਾ ਜੀ ਦੀ ਅਗਵਾਈ ਹੇਠ ਕੀਤਾ ਗਿਆ , ਜਿਸ ਵਿਚ ਮੁੱਖ ਮਹਿਮਾਨ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਰੁਪਿੰਦਰ ਕੌਰ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਯੂ ਐਨ ਓ ਵਲੰਟੀਅਰ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕੀਤਾ, ਇਸ ਮੌਕੇ ਰੁਦਰਪ੍ਰਤਾਪ ਸਿੰਘ, ਰਾਜਵਿੰਦਰ ਕੌਰ ਪ੍ਰਧਾਨ ਵੂਮੈਨ ਪਾਵਰ ਮਹਿਲਾ ਮੰਡਲ ਹਰੀਪੁਰ ਝੁੰਗੀਆ, ਮਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮਾ ਚਲਾਉਣੀਆਂ ਪੈਣਗੀਆਂ ਇਸ ਨਾਲ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣੀ ਪਵੇਗੀ ਤਾਂ ਹੀ ਅਸੀਂ ਨਸ਼ਿਆਂ ਵਰਗੇ ਨਾਮੁਰਾਦ ਜ਼ਹਿਰ ਨੂੰ ਪੰਜਾਬ ਵਿਚੋਂ ਜੜੋਂ ਖਤਮ ਕਰ ਸਕਦੇ ਹਾ, ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵੱਗ ਰਹੇ ਛੇਵੇਂ ਦਰਿਆ ਨੂੰ ਰੋਕਣ ਲਈ ਜਿਥੇ ਔਰਤਾਂ ਅਤੇ ਲੜਕੀਆਂ ਭਾਰੀ ਗਿਣਤੀ ਵਿੱਚ ਅੱਗੇ ਆ ਰਹੀਆਂ ਹਨ ਉਥੇ ਹੀ ਨੋਜਵਾਨਾ ਦਾ ਅੱਗੇ ਆਉਣਾ ਵੀ ਸਮੇਂ ਦੀ ਮੁੱਖ ਲੋੜ ਹੈ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹੋ ਨਸ਼ਿਆਂ ਵਿਰੁੱਧ ਜਮੀਨੀ ਪੱਧਰ ਜਾਗਰੂਕਤਾ ਮੁਹਿੰਮਾ ਚਲਾਉਣ ਅਤੇ ਸਕੂਲਾਂ ਅਤੇ ਕਾਲਜਾਂ ਦੇ ਵਿਚ ਇਕ ਪੀਰੀਅਡ ਨਸ਼ਿਆਂ ਵਿਰੁੱਧ ਹੀ ਨਿਸ਼ਚਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ, ਉਨ੍ਹਾਂ ਪਬਲਿਕ ਨੂੰ ਅਪੀਲ ਕੀਤੀ ਕਿ ਉਹੋ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲੀਸ ਪ੍ਰਸ਼ਾਸਨ ਨੂੰ ਦੇਣ ਇਸ ਨਾਲ ਨਸਾ ਤਸਕਰਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕਿਹਾ ਕਿ ਨਸਾ ਮੁਕਤ ਭਾਰਤ ਕੈਂਪੇਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ, ਸਕੂਲਾਂ,ਕਾਲਜਾ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਰੈਲੀਆਂ ਕਰਵਾ ਕੇ ਨੋਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਨਸ਼ਿਆਂ ਵਿਰੋਧੀ ਪ੍ਰੋਗਰਾਮ ਦੋਰਾਨ ਦੋ ਸੌ ਤੋਂ ਉਪਰ ਔਰਤਾਂ ਅਤੇ ਲੜਕੀਆਂ ਨੇ ਸ਼ਮੂਲੀਅਤ ਕੀਤੀ।