ਨਵੀਂ ਦਿੱਲੀ, 31 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)– ਦਿੱਲੀ ਵਿਖੇ ਮੋਰਬੀ ’ਚ ਵਾਪਰੇ ਹਾਦਸੇ ਸੰਬੰਧੀ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ, ਇਸ ਘਟਨਾ ਵਿਚ ਬੱਚਿਆਂ ਸਮੇਤ ਕਈ ਲੋਕਾਂ ਦੀ ਜਾਨ ਚਲੀ ਗਈ। ਹਾਦਸਿਆਂ ’ਤੇ ਕੋਈ ਕਾਬੂ ਨਹੀਂ ਪਾ ਸਕਦਾ, ਪਰ ਪੂਰੇ ਦੇਸ਼ ਦੀਆਂ ਭਾਵਨਾਵਾਂ ਨੂੰ ਝੰਜੋੜਨ ਵਾਲੀ ਇਸ ਘਟਨਾ ਨੇ ਲੋਕਾਂ ਨੂੰ ਠੇਸ ਪਹੁੰਚਾਈ ਹੈ ਅਤੇ ਦੁੱਖੀ ਕੀਤਾ ਹੈ। ਮੈਂ ਦੁੱਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਦੁਆ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਦੀ ਆਤਮਾਵਾਂ ਨੂੰ ਸ਼ਾਂਤੀ ਮਿਲੇ।