No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੀ.ਡੀ.ਏ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਮੁਹਿੰਮ ਨੂੰ ਮਿਲਣ ਲੱਗਾ ਲੋਕਾਂ ਦਾ ਸਹਿਯੋਗ

admin by admin
February 12, 2021
in PUNJAB
0
ਪੀ.ਡੀ.ਏ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਮੁਹਿੰਮ ਨੂੰ ਮਿਲਣ ਲੱਗਾ ਲੋਕਾਂ ਦਾ ਸਹਿਯੋਗ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸਫ਼ਲਤਾ ਮਿਲ ਰਹੀ ਹੈ। ਅਰਬਨ ਅਸਟੇਟ ਖੇਤਰ ‘ਚ ਠੋਸ ਕੂੜਾ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੀ.ਡੀ.ਏ. ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਹੁਣ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ।
ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਨੇ ਦੱਸਿਆ ਕਿ ਅਥਾਰਟੀ ਵੱਲੋਂ ਅਰਬਨ ਅਸਟੇਟ ਦੇ ਵਾਸੀਆਂ ਨੂੰ ਜਾਗਰੂਕ ਕਰਨ ਲਈ ਜਿਥੇ ਵੱਖ-ਵੱਖ ਸਥਾਨਾਂ ‘ਤੇ ਬੋਰਡ ਲਗਾਕੇ ਤੇ ਜਾਗਰੂਕਤਾ ਵੈਨ ਰਾਹੀਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਉਥੇ ਹੀ ਘਰਾਂ ‘ਚ ਕੂੜੇ ਨੂੰ ਵੱਖ-ਵੱਖ ਰੱਖਣ ਲਈ ਹਰੇ ਤੇ ਨਿਲੇ ਰੰਗ ਦੇ ਕੂੜਾਦਾਨ ਘਰੇਲੂ ਵਰਤੋਂ ਲਈ ਮੁਹੱਈਆ ਕਰਵਾਏ ਗਏ ਹਨ, ਜਿਸ ਦਾ ਨਤੀਜਾ ਹੈ ਕਿ ਹੁਣ ਲੋਕਾਂ ਵੱਲੋਂ ਕੂੜੇ ਨੂੰ ਵੱਖ-ਵੱਖ ਕਰਕੇ ਹੀ ਕੂੜਾਦਾਨ ‘ਚ ਪਾਇਆ ਜਾਂਦਾ ਹੈ, ਜਿਸ ਨਾਲ ਗਾਰਬੇਜ ਕੁਲੈਕਟਰ ਨੂੰ ਕੂੜੇ ਦੇ ਨਿਪਟਾਰੇ ‘ਚ ਆਸਾਨੀ ਹੁੰਦੀ ਹੈ।
ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਰਬਨ ਅਸਟੇਟ ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਤੇ ਉਨ੍ਹਾਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਖੁੱਲ੍ਹੇ ‘ਚ ਸੁੱਟਿਆ ਕੂੜਾ ਖਤਰਨਾਕ ਹੈ ਅਤੇ ਇਸ ਦਾ ਹੱਲ ਕੂੜੇ ਦੇ ਸਹੀ ਨਿਪਟਾਰੇ ਨਾਲ ਹੀ ਹੋ ਸਕਦਾ ਹੈ ਤੇ ਇਹ ਸਭ ਲੋਕਾਂ ਦੇ ਜਾਗਰੂਕ ਹੋਣ ਨਾਲ ਹੀ ਸੰਭਵ ਹੈ, ਇਸ ਲਈ ਸਾਨੂੰ ਰਲਕੇ ਪੀ.ਡੀ.ਏ. ਦੇ ਖੇਤਰ ਨੂੰ ਸਾਫ਼ ਸੁਥਰਾ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ।

Post Views: 67
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Government Newslatest newsnewspatiala news updatepatiala vikad authoritypunjab news
Previous Post

INDUSTRIES DEPT SELECTS 15 CLUSTERS FOR SETTING UP OF CFCs UNDER NEWLY ADOPTED CLUSTER DEVELOPMENT APPROACH

Next Post

Punjab announces another booster for employment of EWS youngsters

Next Post
Punjab announces another booster for employment of EWS youngsters

Punjab announces another booster for employment of EWS youngsters

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In