No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

admin by admin
September 1, 2021
in PUNJAB
0
ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 1 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)-  ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਚ ਸੀਸ ਨਿਵਾਇਆ। ਉਨ੍ਹਾਂ ਨੇ  ਸ਼ਰਧਾ ਸਹਿਤ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕਰਕੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਗਈ।

ਇਹ ਵੀ ਪੜੋ –ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਚੁਕੇ ਕੈਪਟਨ ਸਰਕਾਰ ਤੇ ਤਿੱਖੇ ਸਵਾਲ

81 ਸਾਲ ਦੇ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਹੀ ਪੰਜਾਬ ਦੇ ਰਾਜਪਾਲ ਦੇ ਤੌਰ ਉੱਤੇ ਸਹੁੰ ਚੁੱਕੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਰਵਿ ਸ਼ੰਕਰ ਝਾਅ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹੋਣਗੇ। ਉਨ੍ਹਾਂ ਤੋਂ ਪਹਿਲਾਂ ਵੀਪੀ ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਹੁਣ ਬਨਵਾਰੀ ਲਾਲ ਪੁਰੋਹਿਤ ਦੀ ਨਿਯੁਕਤੀ ਹੋਈ ਹੈ। ਉਹ ਵਰਤਮਾਨ ਵਿਚ ਤਾਮਿਲਨਾਡੂ ਦੇ ਵੀ ਰਾਜਪਾਲ ਹਨ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵਧੇਰੇ ਭਾਰ ਸੌਂਪਿਆ ਗਿਆ ਹੈ।

ਇਹ ਵੀ ਪੜੋ –ਮਾਡਰਨਾ ਟੀਕੇ ਨੂੰ ਦਿੱਤੀ ਮਨਜ਼ੂਰੀ, 12 ਤੋਂ 17 ਸਾਲ ਦੇ ਬੱਚਿਆਂ ਲਈ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦਾ ਅਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡਨ ਮਾਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐੱਸਜੀਪੀਸੀ ਦੇ ਜਨਰਲ ਸਕੱਤਰ ਭਗਵੰਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਸੁਰਜੀਤ ਸਿੰਘ ਮੌਜੂਦ ਸਨ। ਉਨ੍ਹਾਂ ਨੇ ਰਾਜਪਾਲ ਦਾ ਪ੍ਰੋਟੋਕਾਲ ਦੇ ਅਨੁਸਾਰ ਸਵਾਗਤ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਤੋਂ ਬਾਅਦ ਦੁਰਗਿਆਨਾ ਤੀਰਥ ਵਿਚ ਵੀ ਨਤਮਸਤਕ ਹੋਣ ਲਈ ਰਵਾਨਾ ਹੋਏ।

Post Views: 88
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: . Governor Banwari Lal PurohitAdministrator of ChandigarhAmritsar NewsBanwari Lal PurohitDurgiana TirathGolden Model of Sri Harmandir SahibGovernor of Punjablatest newslatest updateslatest updates on punjabNewly Appointed Governor of Punjabpb govt. newspress ki taquat newsPunjab and Haryana High CourtPunjab GovernmentPunjab government latest newspunjab newspunjab politicsSGPCShiromani Gurdwara Parbandhak CommitteeSri Harmandir SahibThe Golden TempleThe Governor of Punjabtop 10 newsVP Singh Badnaur
Previous Post

ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ

Next Post

 ਅਫਗਾਨਿਸਤਾਨ ‘ਚ ਫਸੇ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ

Next Post
 ਅਫਗਾਨਿਸਤਾਨ ‘ਚ ਫਸੇ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ

 ਅਫਗਾਨਿਸਤਾਨ 'ਚ ਫਸੇ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In