ਮੁੰਬਈ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) – ਪ੍ਰਸ਼ੰਸਕ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਬਹੁਤ ਹੀ ਉਡੀਕੀ ਜਾ ਰਹੀ ਫ਼ਿਲਮ ‘ਗਦਰ 2’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫ਼ਿਲਮ 11 ਅਗਸਤ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।
ਹਾਲ ਹੀ ’ਚ ਫ਼ਿਲਮ ਦਾ ਪਹਿਲਾ ਗੀਤ ‘ਉੜ ਜਾ ਕਾਲੇ ਕਾਵਾਂ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਖ਼ੂਬ ਪਿਆਰ ਮਿਲਿਆ ਸੀ। ਇਸ ਦੇ ਨਾਲ ਹੀ ਫ਼ਿਲਮ ਦਾ ਦੂਜਾ ਗੀਤ ‘ਖ਼ੈਰੀਅਤ’ ਵੀ ਰਿਲੀਜ਼ ਹੋ ਗਿਆ ਹੈ।
ਦੱਸ ਦੇਈਏ ਕਿ ਇਸ ਗੀਤ ਨੂੰ ਅਰਿਜੀਤ ਸਿੰਘ ਨੇ ਗਾਇਆ ਹੈ। ਫ਼ਿਲਮ ਦਾ ਗੀਤ ਜਿਥੇ ਤੁਹਾਨੂੰ ਬਹੁਤ ਭਾਵੁਕ ਕਰ ਦੇਵੇਗਾ, ਉਥੇ ਹੀ ਫ਼ਿਲਮ ਦੀ ਪੂਰੀ ਕਹਾਣੀ ਨੂੰ ਦਿਖਾਇਆ ਗਿਆ ਹੈ। ਪੂਰੇ ਗੀਤ ’ਚ ਤਾਰਾ ਸਿੰਘ ਦੇ ਸਫਰ ਨੂੰ ਦਿਖਾਇਆ ਗਿਆ ਹੈ, ਜਿਸ ਕਾਰਨ ਉਹ ਇਸ ਵਾਰ ਪਾਕਿਸਤਾਨ ਜਾਣਗੇ।