No Result
View All Result
Thursday, April 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਲਈ ਕਿਹਾ

admin by admin
October 4, 2023
in BREAKING, COVER STORY, PUNJAB
0
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਵਿਚਾਲੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਵਿਾਦ ‘ਤੇ ਅੱਜ ਪੰਜਾਬ ਸਰਕਾਰ ਨੂੰ ਖਿਚਾਈ ਕੀਤੀ। ਅੱਜ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਸਲੇ ’ਤੇ ਰਾਜਨੀਤੀ ਨਾ ਕਰੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ। ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਜੇ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ। ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵਵਿਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ, ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐੱਸਵਾਈਐੱਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਪਗ ਪੂਰੀ ਹੋ ਚੁੱਕੀ ਹੈ। ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਵਿਾਦ ਦਾ ਹੱਲ ਲੱਭਣ ਦੀ ਦਿਸ਼ਾ ‘ਚ ਕੰਮ ਕਰ ਰਹੇ ਹਾਂ। ਆਸ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ ‘ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐੱਸਵਾਈਐੱਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।

Post Views: 68
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ysylcanallandinpunjab #ysylcanallandinpunjabindia #ysylcanallandinpunjaband #ysylcanallandinpunjabandhra
Previous Post

ਰਾਸ਼ਟਰੀ ਗੋਪਾਲ ਰਤਨ ਪੁਰਸਕਾਰ 26 ਨਵੰਬਰ ਨੂੰ ਰਾਸ਼ਟਰੀ ਦੁੱਧ ਦਿਵਸ ਦੇ ਮੌਕੇ ‘ਤੇ ਪ੍ਰਦਾਨ ਕੀਤੇ ਜਾਣਗੇ।

Next Post

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

Next Post
ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800