No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤੀ ਮਿਆਰ ਬਿਊਰੋ ਵੱਲੋਂ ਬਲਾਕ ਪਟਿਆਲਾ (ਦਿਹਾਤੀ) ਵਿਖੇ ਪੰਚਾਂ ਸਰਪੰਚਾਂ ਤੇ ਸਕੱਤਰਾਂ ਲਈ ਜਾਗਰੂਕਤਾ ਲੜੀ ਅਧੀਨ ਦਸਵਾਂ ਤੇ ਆਖਰੀ ਜਾਗਰੂਕਤਾ ਪ੍ਰੋਗਰਾਮ

admin by admin
May 26, 2025
in BREAKING, COVER STORY, INDIA, National, POLITICS, PUNJAB
0
ਭਾਰਤੀ ਮਿਆਰ ਬਿਊਰੋ ਵੱਲੋਂ ਬਲਾਕ ਪਟਿਆਲਾ (ਦਿਹਾਤੀ) ਵਿਖੇ ਪੰਚਾਂ ਸਰਪੰਚਾਂ ਤੇ ਸਕੱਤਰਾਂ ਲਈ ਜਾਗਰੂਕਤਾ ਲੜੀ ਅਧੀਨ ਦਸਵਾਂ ਤੇ ਆਖਰੀ ਜਾਗਰੂਕਤਾ ਪ੍ਰੋਗਰਾਮ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 26 ਮਈ:
ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬੀ ਡੀ ਪੀ ਦਫਤਰ ਪਟਿਆਲਾ (ਦਿਹਾਤੀ) ਵਿਖੇ ਪਰਵਾਣੂ ਬ੍ਰਾਂਚ ਦੇ ਡਾਇਰੈਕਟਰ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਖੇਤੀ ਦੇ ਅਧਾਰਿਤ ਅਤੇ ਹੋਰ ਲੋੜਾਂ ਅਨੁਸਾਰ ਜ਼ਿਲ੍ਹੇ ਵਿੱਚ ਦਸਵਾਂ ਤੇ ਆਖਰੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਤਕਰੀਬਨ 50 ਸਰਪੰਚਾਂ, ਪੰਚਾਂ ਤੇ ਸਕੱਤਰਾਂ ਨੂੰ ਜਾਣਕਾਰੀ ਅਧਾਰਿਤ ਈ- ਕਿਤਾਬਚਾ ਵੰਡਿਆ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਿੰਦਰ ਸਿੰਘ ਟਿਵਾਣਾ ਦੇ ਸਹਿਯੋਗ ਨਾਲ ਬਲਾਕ ਪਟਿਆਲਾ (ਦਿਹਾਤੀ) ਵਿਖੇ ਕਰਵਾਏ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਭਾਗੀਦਾਰਾਂ ਨੇ ਬੀ ਆਈ ਐਸ ਕੇਅਰ ਐਪ ਨੂੰ ਵੀ ਆਪਣੇ ਮੋਬਾਈਲ ਉੱਪਰ ਡਾਊਨਲੋਡ ਕੀਤਾ ਅਤੇ ਅਸਲ ਆਈ ਐਸ ਆਈ ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਬਾਰੇ ਉਹਨਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਸਕੇ।
ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਬੀਆਈਐਸ ਦੁਆਰਾ ਪ੍ਰਦਾਨ ਕੀਤੀ ਗਈ ਸਰੋਤ ਸਮੱਗਰੀ ਭਾਗੀਦਾਰਾਂ ਵਿੱਚ ਵੰਡੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਬੀ ਆਈ ਐਸ ਦੇ ਰਿਸੋਰਸ ਪਰਸਨ ਦੁਆਰਾ ਪੰਚਾਇਤ ਪੱਧਰ ‘ਤੇ ਮਿਆਰਾਂ ਦੀ ਮਹੱਤਤਾ ਬਾਰੇ ਦੱਸ ਕੇ ਕੀਤੀ ਗਈ। ਭਾਗੀਦਾਰਾਂ ਨੂੰ ਦੱਸਿਆ ਗਿਆ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਵਾਲੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰਾਂ ‘ਤੇ ਨਵੇਂ ਯਤਨ ਕੀਤੇ ਜਾ ਰਹੇ ਹਨ।
ਪੰਚਾਇਤ ਪੱਧਰ ‘ਤੇ ਨਿਰਮਾਣ ਅਤੇ ਖਰੀਦਦਾਰੀ ਵਿੱਚ ਭਾਰਤੀ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ, ਸੰਵੇਦਨਸ਼ੀਲਤਾ ਵਰਕਸ਼ਾਪਾਂ ਦੌਰਾਨ ਪੰਚਾਇਤਾਂ ਅਤੇ ਆਮ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਮੱਗਰੀਆਂ ਨਾਲ ਸਬੰਧਤ ਮਿਆਰਾਂ ਨੂੰ ਸਪੱਸ਼ਟ ਤੌਰ ‘ਤੇ ਸਮਝਾਇਆ ਗਿਆ ਹੈ।
ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀ ਆਈ ਐਸ ਕੇਅਰ ਐਪ ‘ਤੇ ਚਰਚਾ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਭਾਗੀਦਾਰਾਂ ਨੇ ਬੜੇ ਜੋਸ਼ ਨਾਲ ‘ਜਾਗੋ ਗਰਾਹਕ ਜਾਗੋ’ ਦਾ ਨਾਅਰਾ ਵੀ ਲਗਾਇਆ।
ਭਾਗੀਦਾਰਾਂ ਨੇ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਦੀ ਪ੍ਰਭਾਵੀ ਵਰਤੋਂ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਭਾਗੀਦਾਰ ਇਹ ਜਾਣ ਕੇ ਹੈਰਾਨ ਰਹਿ ਗਏ ਕਿ ਉਹ ਬੀ ਆਈ ਐਸ ਕੇਅਰ ਐਪ ‘ਤੇ ਸਿੱਧੇ ਤੌਰ ‘ਤੇ ਸ਼ਿਕਾਇਤ ਕਰ ਸਕਦੇ ਹਨ ਅਤੇ ਸਟੈਂਡਰਡ ਮਾਰਕ ਦੀ ਦੁਰਵਰਤੋਂ ਦੀ ਜਾਂਚ ਕਰ ਸਕਦੇ ਹਨ।
ਹਾਜ਼ਰੀਨ ਨੇ ਬੀ.ਆਈ.ਐਸ. ਮਾਰਕਿੰਗ ਅਤੇ ਪ੍ਰਮਾਣਿਕਤਾ ਦੀ ਜਾਂਚ ਕਰਨ ਦੇ ਸਾਧਨਾਂ ‘ਤੇ ਪ੍ਰਾਪਤ ਕੀਤੇ ਨਵੇਂ ਗਿਆਨ ਬਾਰੇ ਚਾਨਣਾ ਪਾਉਣ ਲਈ ਧੰਨਵਾਦ ਕੀਤਾ ਅਤੇ ਆਪਣੇ-ਆਪਣੇ ਪਿੰਡਾਂ ਵਿੱਚ ਅਜਿਹੇ ਹੋਰ ਪ੍ਰੋਗਰਾਮ ਕਰਵਾਉਣ ਦੀ ਮੰਗ ਕੀਤੀ।ਬੀ.ਡੀ.ਪੀ.ਓ.ਬਲਾਕ ਪਟਿਆਲਾ (ਦਿਹਾਤੀ) ਬਲਜੀਤ ਸਿੰਘ ਸੋਹੀ ਨੇ ਬੀ.ਆਈ.ਐਸ. ਦੇ ਰਿਸੋਰਸ ਪਰਸਨ ਦਲਬੀਰ ਸਿੰਘ ਦਾ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕੀਤਾ। ਬੀਡੀਪੀਓ ਆਫਿਸ ਤੋਂ ਪਰਮਜੀਤ ਕੌਰ ਨੇ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਕਰਨ ਲਈ ਅਹਿਮ ਯੋਗਦਾਨ ਪਾਇਆ।
Post Views: 7
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Block Patiala (Rural)Bureau of Indian StandardsPanch Sarpanchs and Secretariestenth and final awareness program
Previous Post

30 ਸਾਲਾਂ ਦੇ ਅਰਸੇ ਤੋਂ ਬਾਅਦ ਪਵਿੱਤਰ ਸਰੋਵਰ ਨੂੰ ਮਿਲੇਗੀ ਨਵੀਂ ਦਿੱਖ: ਭਗਵੰਤ ਮਾਨ

Next Post

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Next Post
ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In