ਚੰਡੀਗੜ੍ਹ, 3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ‘ਚ ਇਕ ਵਾਰ ਫਿਰ ਮੌਸਮ ਖ਼ਰਾਬ ਹੋਵੇਗਾ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ‘ਚ ਵੀਰਵਾਰ ਤੋਂ 3 ਦਿਨਾਂ ਲਈ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਪੰਜਾਬ ‘ਚ ਭਾਵੇਂ ਹੀ ਜੁਲਾਈ ਮਹੀਨੇ ‘ਚ ਰਿਕਾਰਡ ਤੋੜ ਮੀਂਹ ਪਿਆ ਹੈ ਪਰ ਅਗਸਤ ਮਹੀਨੇ ਦੀ ਸ਼ੁਰੂਆਤ ‘ਚ ਕਾਫੀ ਘੱਟ ਮੀਂਹ ਪਿਆ ਹੈ। ਅਗਸਤ ਦੇ ਪਹਿਲੇ ਹਫ਼ਤੇ ਚੰਗਾ ਮੀਂਹ ਪਵੇਗਾ