No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੋਹਾਲੀ ਹਲਕੇ ਵਿੱਚ ਬਣਾਏ ਜਾ ਰਹੇ ਹਨ 32 ਅਤਿ-ਆਧੁਨਿਕ ਸਟੇਡੀਅਮ: ਵਿਧਾਇਕ ਕੁਲਵੰਤ ਸਿੰਘ.

admin by admin
January 7, 2026
in BREAKING, CHANDIGARH, COVER STORY, INDIA, National, POLITICS, PUNJAB
0
ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੋਹਾਲੀ ਹਲਕੇ ਵਿੱਚ ਬਣਾਏ ਜਾ ਰਹੇ ਹਨ 32 ਅਤਿ-ਆਧੁਨਿਕ ਸਟੇਡੀਅਮ: ਵਿਧਾਇਕ ਕੁਲਵੰਤ ਸਿੰਘ.
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੋਹਾਲੀ 7 ਦਸੰਬਰ ,2026 ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੈਦਪੁਰਾ ਵਿਖੇ ਬਣ ਰਹੇ ਨਵੇਂ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਿੰਡ-ਪਿੰਡ ਸਟੇਡੀਅਮ ਬਣਾਉਣ ਦੀ ਯੋਜਨਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਲਗਭਗ 3300 ਦੇ ਕਰੀਬ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇਕੱਲੇ ਮੋਹਾਲੀ ਹਲਕੇ ਵਿੱਚ 32 ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਸਟੇਡੀਅਮ ਬਣਾਉਣ ਦੀ ਰਫ਼ਤਾਰ ਵਿੱਚ ਮੋਹਾਲੀ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਸਭ ਤੋਂ ਅੱਗੇ ਚੱਲ ਰਿਹਾ ਹੈ।
ਪਿੰਡ ਸੈਦਪੁਰਾ ਵਿੱਚ ਬਣ ਰਹੇ ਸਟੇਡੀਅਮ ਬਾਰੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਇਸ ਕਾਰਜ ਲਈ ਵੱਡਾ ਸਹਿਯੋਗ ਦਿੱਤਾ ਗਿਆ ਹੈ। ਪੰਚਾਇਤ ਨੇ ਸਟੇਡੀਅਮ ਲਈ ਪੌਣੇ ਦੋ ਏਕੜ ਅਤੇ ਪਾਰਕਿੰਗ ਵਾਸਤੇ ਅਲੱਗ ਤੋਂ ਇੱਕ ਏਕੜ, ਯਾਨੀ ਕੁੱਲ ਪੌਣੇ ਤਿੰਨ ਏਕੜ ਜ਼ਮੀਨ ਮੁਹੱਈਆ ਕਰਵਾਈ ਹੈ। ਇਸ ਸਟੇਡੀਅਮ ਦੀ ਉਸਾਰੀ ‘ਤੇ ਲਗਭਗ 35 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਇੱਕ ਸਾਂਝਾ ਕਮਰਾ ਅਤੇ ਤਿੰਨ ਵੱਖ-ਵੱਖ ਬਾਥਰੂਮਾਂ (ਮਰਦਾਂ, ਔਰਤਾਂ ਅਤੇ ਦਿਵਿਆਂਗਾਂ ਲਈ) ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਸਟੇਡੀਅਮ ਅਗਲੇ 6 ਮਹੀਨਿਆਂ ਦੇ ਅੰਦਰ ਬਣ ਕੇ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਬਣਨ ਨਾਲ ਨਾ ਸਿਰਫ਼ ਸੈਦਪੁਰਾ ਦੇ ਬੱਚੇ ਸਗੋਂ ਆਲੇ-ਦੁਆਲੇ ਦੇ ਪਿੰਡਾਂ ਦੇ ਨੌਜਵਾਨ ਵੀ ਇੱਥੇ ਖੇਡ ਕੇ ਆਪਣੀ ਸਿਹਤ ਬਣਾ ਸਕਣਗੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਐਮ.ਸੀ ਮਟੋਰ, ਹਰਮੇਸ਼ ਸਿੰਘ ਕੁੰਭੜਾ, ਜਸਪ੍ਰੀਤ ਸਿੰਘ ਸਰਪੰਚ, ਸੁਖਚੈਨ ਸਿੰਘ, ਅਰੁਣ ਗੋਇਲ, ਅਵਤਾਰ ਸਿੰਘ ਸਰਪੰਚ ਮੌਲੀ, ਗੁਰਪ੍ਰੀਤ ਸਿੰਘ ਕੁਰੜਾ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਵਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਪਾਲ ਸਿੰਘ ਬਰਾੜ , ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਵੀ ਹਾਜ਼ਰ ਸਨ

Post Views: 10
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Governmentkulwant singh
Previous Post

*ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ*

Next Post

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

Next Post
ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800