No Result
View All Result
Thursday, October 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ‘ਚ ਜ਼ਿਲ੍ਹਾ ਪੱਧਰੀ ਸਿੱਖਿਆ ਤਜਵੀਜਾਂ ‘ਤੇ ਵਿਚਾਰਾਂ

admin by admin
November 7, 2023
in BREAKING, COVER STORY, PUNJAB
0
ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ‘ਚ ਜ਼ਿਲ੍ਹਾ ਪੱਧਰੀ ਸਿੱਖਿਆ ਤਜਵੀਜਾਂ ‘ਤੇ ਵਿਚਾਰਾਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
-ਸਾਰੇ ਪ੍ਰਾਇਮਰੀ ਸਕੂਲਾਂ ‘ਚ ਖੇਡ ਦੇ ਮੈਦਾਨ, ਮਿਡ ਡੇ ਮੀਲ ਲਈ ਡਾਇਨਿੰਗ ਹਾਲ ਤੇ ਮਿਡਲ ਸਕੂਲਾਂ ‘ਚ ਹੋਣਗੀਆਂ ਲੈਬਾਰਟਰੀਆਂ
-ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਕੂਲਾਂ ‘ਚ ਘਾਟਾਂ ਪੂਰੀਆਂ ਕਰਨ ਲਈ ਤਜਵੀਜਾਂ ਬਣਾਉਣ ਦੀ ਹਦਾਇਤ
ਪਟਿਆਲਾ, 7 ਨਵੰਬਰ:
ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਲੈਬਾਰਟਰੀਆਂ, ਖੇਡ ਦੇ ਮੈਦਾਨ ਤੇ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਲਈ ਬੱਚਿਆਂ ਦੇ ਖਾਣਾ ਖਾਣ ਵਾਸਤੇ ਸ਼ੈਡ ਅਤੇ ਕੰਕਰੀਟ ਡਾਇਨਿੰਗ ਮੇਜ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਕੌਰ, ਤੇ ਐਲੀਮੈਂਟਰੀ ਅਰਚਨਾ ਮਹਾਜਨ ਅਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ ‘ਚ ਹਦਾਇਤ ਕੀਤੀ ਕਿ ਸਾਰੇ ਸਕੂਲਾਂ ਦਾ ਨਿਰੀਖਣ ਕਰਕੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਲੋੜੀਂਦੇ ਸਾਰੇ ਬੁਨਿਆਦੀ ਢਾਂਚੇ ਦੀ ਲੋੜ ਬਾਰੇ ਤਜਵੀਜਾਂ ਤਿਆਰ ਕੀਤੀਆਂ ਜਾਣ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ, ਜਿਸ ਲਈ ਸਾਲ 2024-25 ਅਤੇ 2025-26 ਲਈ ਸਾਲ 2022-23 ਨੂੰ ਅਧਾਰ ਮੰਨਦੇ ਹੋਏ ਬੁਨਿਆਦੀ ਢਾਂਚੇ ਵਿੱਚਲੇ ਖੱਪੇ ਨੂੰ ਪੂਰਨ ਲਈ ਤਜਵੀਜਾਂ ਬਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਰੇਕ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਸਮੇਤ ਟੁਆਇਲਟ, ਮਿਡ ਡੇਅ ਮਿਲ ਦਾ ਖਾਣਾ ਖਾਣ ਲਈ ਸ਼ੈਡਾਂ ਹੇਠ ਕੰਕਰੀਟ ਦੇ ਟੇਬਲ, ਖੇਡ-ਖੇਡ ਵਿੱਚ ਸਿੱਖਿਆ ਦੇਣ ਲਈ ਖੇਡ ਦੇ ਮੈਦਾਨ, ਹਰੇਕ ਮਿਡਲ ਸਕੂਲ ਵਿੱਚ ਸਾਇੰਸ ਲੈਬਾਰਟਰੀਆਂ ਸਮੇਤ ਹੋਰ ਲੋੜੀਂਦੇ ਬੁਨਿਆਦੀ ਢਾਂਚਾ ਪੂਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਰੇਕ 100 ਬੱਚਿਆਂ ਦੇ ਪ੍ਰਾਇਮਰੀ ਸਕੂਲ ਲਈ ਇੱਕ-ਇੱਕ ਸਫ਼ਾਈ ਸੇਵਕ ਪ੍ਰਦਾਨ ਕਰ ਦਿੱਤਾ ਹੈ ਅਤੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਵੀਪਰ ਪਹਿਲਾਂ ਹੀ ਮਿਲ ਗਏ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰਪਾਲ ਸਿੰਘ ਤੇ ਮਨਵਿੰਦਰ ਕੌਰ ਭੁੱਲਰ ਸਮੇਤ ਪੜ੍ਹੋ ਪੰਜਾਬ ਦੇ ਜ਼ਿਲ੍ਹਾ ਕੁਆਰਡੀਨੇਟਰ ਰਾਜਵੰਤ ਸਿੰਘ ਤੇ ਡੀ.ਡੀ.ਐਮ. ਅੰਬਰ ਬੰਦੋਪਾਧਿਆ ਵੀ ਮੌਜੂਦ ਸਨ।
Post Views: 43
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

Next Post

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

Next Post
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800