No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਐਕਸ਼ਨ ’ਚ ਟਰਾਂਸਪੋਰਟ ਵਿਭਾਗ

admin by admin
June 26, 2023
in BREAKING, CHANDIGARH, COVER STORY, POLITICS, PUNJAB
0
ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਐਕਸ਼ਨ ’ਚ ਟਰਾਂਸਪੋਰਟ ਵਿਭਾਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ  : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਿਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ’ਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ’ਚ ਹੀ ਗ਼ਬਨ ਦੇ ਦੋ ਕੇਸਾਂ ’ਚ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ. ਬੀ-02-ਈ. ਜੀ. 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐੱਚ.ਟੀ. 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ’ਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ ‘ਤੇ ਤੈਨਾਤ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ’ਚ ਚੈਕਿੰਗ ਦੀ ਲੜੀ ਅਧੀਨ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ ‘ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ ‘ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ ‘ਤੇ ਚੱਲਣ ਕਰਕੇ ਦੋਵੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

 

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਹਿਮਾਚਲ ਪ੍ਰਦੇਸ ‘ਚ ਹੜ੍ਹ ਕਾਰਨ ਹਾਈਵੇਅ ਬੰਦ, ਕਈ ਯਾਤਰੀ ਫਸੇ

Next Post

ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

Next Post
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800