No Result
View All Result
Saturday, April 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 9 ਅਕਤੂਬਰ ਤੋਂ

admin by admin
October 2, 2024
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 2 ਅਕਤੂਬਰ:

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 09 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ/ ਸਾਬਕਾ ਸੈਨਿਕਾਂ/ਐਸ.ਸੀ./ ਐਸ. ਟੀ. ਅਤੇ ਬਾਕੀ ਹੋਰ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੋਰ ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ/ਐਸ.ਟੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ. 0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Post Views: 28
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: commandar gurpreet singhpatiala latest newspatiala newspre recuitmenttraining course
Previous Post

ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ

Next Post

ਘੱਟੋ-ਘੱਟ ਕੂੜਾ ਪੈਦਾ ਕਰਨਾ ਤੇ ਕੂੜੇ ਨੂੰ ਗਿੱਲਾ-ਸੁੱਕਾ ਵੱਖ-ਵੱਖ ਕਰਨਾ ਵੀ ਦੇਸ਼ ਭਗਤੀ-ਡਾ. ਪ੍ਰੀਤੀ ਯਾਦਵ

Next Post
ਘੱਟੋ-ਘੱਟ ਕੂੜਾ ਪੈਦਾ ਕਰਨਾ ਤੇ ਕੂੜੇ ਨੂੰ ਗਿੱਲਾ-ਸੁੱਕਾ ਵੱਖ-ਵੱਖ ਕਰਨਾ ਵੀ ਦੇਸ਼ ਭਗਤੀ-ਡਾ. ਪ੍ਰੀਤੀ ਯਾਦਵ

ਘੱਟੋ-ਘੱਟ ਕੂੜਾ ਪੈਦਾ ਕਰਨਾ ਤੇ ਕੂੜੇ ਨੂੰ ਗਿੱਲਾ-ਸੁੱਕਾ ਵੱਖ-ਵੱਖ ਕਰਨਾ ਵੀ ਦੇਸ਼ ਭਗਤੀ-ਡਾ. ਪ੍ਰੀਤੀ ਯਾਦਵ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800