No Result
View All Result
Saturday, July 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ‘ਤੇ ਸਖ਼ਤੀ

ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ

admin by admin
October 17, 2023
in BREAKING, COVER STORY, PUNJAB
0
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ

ਨਿਰਧਾਰਤ ਰੂਟ ਦੀ ਬਜਾਏ ਪੁਲ ਉਪਰੋਂ ਲੰਘਣ ‘ਤੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦੇ ਚਲਾਨ

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਅਧਿਕਾਰੀਆਂ ਨੂੰ ਚੈਕਿੰਗ ਤੇਜ਼ ਕਰਨ ਅਤੇ ਡਿਫ਼ਾਲਟਰਾਂ ਦੇ ਚਲਾਨ ਕਰਨ ਦੇ ਨਿਰਦੇਸ਼

ਚੰਡੀਗੜ੍ਹ, 16 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ‘ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ ‘ਤੇ ਚੱਲ ਰਹੀਆਂ ਸਨ।

ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ ‘ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ ‘ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐਨ.ਐਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂ.ਪੀ-31ਟੀ 3737 ਵਿੱਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀ.ਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ।

ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈਸ ਅਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ ‘ਤੇ ਹੀ ਜ਼ਬਤ ਕੀਤੀਆਂ ਗਈਆਂ।

ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀ.ਬੀ-08-ਈ.ਸੀ 4529 ਅਤੇ ਪੀ.ਬੀ-65-ਏ.ਟੀ 0543) ਨੂੰ ਅਣ-ਨਿਰਧਾਰਿਤ ਰੂਟ ‘ਤੇ ਚਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਉਪਰੋਂ ਲੰਘ ਰਹੀਆਂ ਸਨ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ ‘ਤੇ ਚੱਲਣ ਲਈ ਚਲਾਨ ਕੀਤੇ ਗਏ।

ਸਵਾਰੀਆਂ ਅਤੇ ਹੋਰ ਰਾਹਗੀਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਨਾ ਪਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਅਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਨੂੰ ਜ਼ਬਤ ਕਰਨ।

ਸ. ਭੁੱਲਰ ਨੇ ਸੂਬੇ ਦੀਆਂ ਸੜਕਾਂ ‘ਤੇ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਿਯਮਾਂ ਨੂੰ ਲਾਗੂ ਕਰਨਾ ਲਾਜ਼ਮੀ ਹੈ।

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Cabinet Minister - Laljit Singh BhullarPunjab Roadways busesPunjab Transport
Previous Post

ਰਾਜੌਂਦ ਡਿਸਟਰੀਬਿਊਟਰੀ ਅਤੇ ਸੁਦਕੈਨ ਡਿਸਟਰੀਬਿਊਟਰੀ ਦਾ ਹੋਵੇਗਾ ਰਿਹੈਬਿਲਿਟੇਸ਼

Next Post

ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ‘ਚ

Next Post
ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ‘ਚ

ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800