ਪਠਾਨਕੋਟ /ਗੁਰਦਾਸਪੁਰ: ਵਿਦੇਸ਼ ਜਾਣ ਦੀ ਲਾਲਸਾ ‘ਚ ਕਈ ਨੌਜਵਾਨ ਗਲਤ ਰਾਹ ਅਪਣਾ ਕੇ ਵਿਦੇਸ਼ ਜਾ ਰਹੇ ਹਨ, ਉਥੇ ਹੀ ਟਰੈਵਲ ਏਜੰਟਾਂ ਵਲੋਂ ਨੌਜਵਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਲੱਖਾਂ ਰੁਪਏ ਠੱਗਣ ਦੇ ਕਈ ਮਾਮਲੇ ਸਾਹਮਣੇ ਆਏ ਹਨ, ਅਜਿਹਾ ਹੀ ਇਕ ਮਾਮਲਾ ਪਠਾਨਕੋਟ ‘ਚ ਵੀ ਦੇਖਣ ਨੂੰ ਮਿਲਿਆ, ਜਿੱਥੇ ਇੱਕ ਨੌਜਵਾਨ ਡੌਂਕੀ (ਨਜਾਇਜ਼ ਢੰਗ ਨਾਲ ਵਿਦੇਸ਼ ਭੇਜਣਾ) ਲਗਾ ਕੇ ਅਮਰੀਕਾ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਬਿਨਾਂ ਕਿਸੇ ਸੁਰਾਗ ਦੇ ਪਨਾਮਾ ਦੇ ਜੰਗਲਾਂ ਵਿਚ ਗੁੰਮ ਹੋ ਗਿਆ ਅਤੇ ਉਸ ਨੇ ਪਿਛਲੇ ਮਹੀਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਖਰੀ ਵਾਰ ਗੱਲ ਕੀਤੀ, ਫਿਰ ਕੋਈ ਸੰਪਰਕ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ, ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਪਠਾਨਕੋਟ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਦੋ ਟ੍ਰੈਵਲ ਏਜੇਂਟਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਐੱਮ.ਬੀ.ਏ. ਕੀਤੀ ਹੋਈ ਸੀ ਅਤੇ ਅਮਰੀਕਾ ਜਾਣ ਲਈ ਜ਼ਿੱਦ ਕਰ ਰਿਹਾ ਸੀ ਅਤੇ ਨੌਜਵਾਨ ਨੂੰ ਏਜੰਟ ਨੇ ਧੋਖੇ ਨਾਲ ਡੌਂਕੀ ਲੱਗਾ ਕੇ ਪਨਾਮਾ ਦੇ ਜੰਗਲਾਂ ਰਾਹੀਂ ਅਮਰੀਕਾ ਭੇਜ ਰਿਹਾ ਸੀ ਪਰ ਉਹ ਪਨਾਮਾ ਦੇ ਜੰਗਲਾਂ ‘ਚ ਗੁੰਮ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪਿਛਲੇ ਮਹੀਨੇ ਉਨ੍ਹਾਂ ਦੇਨਾਲ ਗੱਲ ਆਪਣੇ ਪੁੱਤ ਨਾਲ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੰਪਰਕ ਨਹੀਂ ਹੋ ਸੱਕਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪਠਾਨਕੋਟ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਿਟੀ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਇੱਕ ਨੌਜਵਾਨ ਨੂੰ ਇੱਕ ਟਰੈਵਲ ਏਜੰਟ ਨੇ ਡੌਂਕੀ ਲੱਗਾ ਕੇ ਅਮਰੀਕਾ ਭੇਜਿਆ ਸੀ ਅਤੇ ਇਹ ਨੌਜਵਾਨ ਪਨਾਮਾ ਦੇ ਜੰਗਲਾਂ ਵਿੱਚ ਲਾਪਤਾ ਹੋ ਗਿਆ ਹੈ। ਜਿਸ ਦਾ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਵੀ ਟੁੱਟ ਗਿਆ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਸ਼ਿਕਾਇਤ ‘ਤੇ ਦੋ ਟਰੇਬਲ ਏਜੰਟਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
