ਪਟਿਆਲਾ, ਅਕਤੂਬਰ 3:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਦੇ ਫਰੀ ਸਟਾਇਲ ਕੁਸ਼ਤੀਆਂ ਅਤੇ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜਿਲਾ ਮੁਕਾਬਲੇ ਪੀ.ਐਮ.ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਬਰਨਾਲਾ ਜ਼ਿਲ੍ਹੇ ਦੇ ਸਪੋਰਟਸ ਕੋਆਰਡੀਨੇਟਰ ਸਿਮਰਦੀਪ ਸਿੰਘ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।
ਇਸ ਮੌਕੇ ਤੇ ਚਰਨਜੀਤ ਸਿੰਘ ਭੁੱਲਰ ਸਕੱਤਰ ਜਿਲਾ ਟੂਰਨਾਮੈਂਟ ਕਮੇਟੀ, ਬਾਕਸਿੰਗ ਤੇ ਖੇਡ ਇੰਚਾਰਜ ਸ਼੍ਰੀਮਤੀ ਵਿਜੇ ਕਪੂਰ ਪ੍ਰਿੰਸੀਪਲ ਪੀ.ਐਮ.ਸ਼ੀ੍ ਸਸਸਸ ਮਲਟੀਪਰਪਜ਼, ਫਰੀ ਸਟਾਇਲ ਕੁਸ਼ਤੀਆਂ ਨੇ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਮੰਡੋਰ, ਇੰਚਾਰਜ ਰਿਹਾਇਸ਼ ਕਮੇਟੀ ਪ੍ਰਿੰਸੀਪਲ ਰਾਜੇਸ਼ ਮੋਦੀ ਮਾੜੂ, ਪ੍ਰਿੰਸੀਪਲ ਹਰਿੰਦਰ ਸਿੰਘ ਲੰਗ, ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਇੰਚਾਰਜ ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਪ੍ਰਿੰਸੀਪਲ ਬਿਕਰਮਜੀਤ ਕੁਮਾਰ ਬਲਵੇੜਾ, ਟੂਰਨਾਮੈਂਟ ਮੈਡੀਕਲ ਕਮੇਟੀ ਇੰਚਾਰਜ ਪ੍ਰਿੰਸੀਪਲ ਮਨੋਜ ਸੈਣੀ ਵਿਕਟੋਰੀਆ, ਸਾਰਜ ਸਿੰਘ ਕੋਚ, ਰਾਜਿੰਦਰ ਸਿੰਘ,ਅਰਸ਼ਦ ਖਾਨ,ਰਾਜਪਾਲ ਸਿੰਘ, ਅਮਨਿੰੰਦਰ ਸਿੰਘ ਬਾਬਾ, ਰਣਜੀਤ ਸਿੰਘ, ਸ਼ਸ਼ੀ ਮਾਨ,ਹਰੀਸ਼ ਸਿੰਘ ਰਾਵਤ, ਗੁਰਪ੍ਰੀਤ ਸਿੰਘ ਟਿਵਾਣਾ, ਅਰੁਣ ਕੁਮਾਰ,ਗੋਰਵ ਬਿਰਦੀ,ਚਮਕੌਰ ਸਿੰਘ,ਮੋਹਿਤ ਕੁਮਾਰ,ਵਿਸ਼ਾਲ ਕੁਮਾਰ,ਸੁੱਚਾ ਸਿੰਘ, ਹਰਜੀਤ ਸਿੰਘ, ਦਵਿੰਦਰ ਸਿੰਘ, ਸੁਖਜਿੰਦਰ ਸਫਰੀ, ਬਲਕਾਰ ਸਿੰਘ, ਰਕੇਸ਼ ਕੁਮਾਰ ਪਾਤੜਾਂ, ਰਾਕੇਸ਼ ਕੁਮਾਰ ਲਚਕਾਣੀ, ਪ੍ਰਭਜੋਤ ਸਿੰਘ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਗੱਜੂਮਾਜਰਾ ਸਨ।