No Result
View All Result
Wednesday, April 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

admin by admin
July 6, 2023
in BREAKING, CHANDIGARH, COVER STORY, POLITICS, PUNJAB
0
ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 6 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )

ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਸ੍ਰੀ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸ. ਸੰਧਵਾਂ ਨੇ ਸ੍ਰੀ ਐਰਿਕ ਗਾਰਸੇਟੀ ਨੂੰ ਯੂ.ਐਸ. ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਸ੍ਰੀ ਐਰਿਕ ਗਾਰਸੇਟੀ ਨੇ ਯੂ.ਐਸ. ਅਤੇ ਭਾਰਤ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।ਸ੍ਰੀ ਐਰਿਕ ਗਾਰਸੇਟੀ ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: CM Punjabdeputy speakerdeputy speaker punjabdeputy speaker punjab assemblyelection of cm punjablatest news punjabpost of punjab assembly speakerPunjabPunjab Assemblypunjab assembly dy speakerpunjab assembly newspunjab assembly speakerpunjab deputy speakerPunjab Governmentpunjab govtpunjab newspunjab politicspunjab speakersibtain khan speaker of punjab assemblyspeaker of the provincial assembly of punjabspeaker punjab assembly
Previous Post

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Next Post

“ਆਨੰਦ ਮੈਰਿਜ ਐਕਟ” ਵਿਚਲੀਆਂ ਕਮੀਆਂ ਤੇ ਤਰੁੱਟੀਆਂ ਖਾਲਸਾ ਪੰਥ ਦੀ ਲੋੜ ਅਨੁਸਾਰ ਦੂਰ ਕਰਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇ : ਪ੍ਰੋ. ਬਡੂੰਗਰ 

Next Post
“ਆਨੰਦ ਮੈਰਿਜ ਐਕਟ” ਵਿਚਲੀਆਂ ਕਮੀਆਂ ਤੇ ਤਰੁੱਟੀਆਂ ਖਾਲਸਾ ਪੰਥ ਦੀ ਲੋੜ ਅਨੁਸਾਰ ਦੂਰ ਕਰਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇ : ਪ੍ਰੋ. ਬਡੂੰਗਰ 

"ਆਨੰਦ ਮੈਰਿਜ ਐਕਟ" ਵਿਚਲੀਆਂ ਕਮੀਆਂ ਤੇ ਤਰੁੱਟੀਆਂ ਖਾਲਸਾ ਪੰਥ ਦੀ ਲੋੜ ਅਨੁਸਾਰ ਦੂਰ ਕਰਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇ : ਪ੍ਰੋ. ਬਡੂੰਗਰ 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800