No Result
View All Result
Tuesday, May 19, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

admin by admin
August 14, 2023
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਰਾਕੇਸ਼ ਕੁਮਾਰ ਸਿੰਗਲਾ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦ ਵੱਧ ਕੀਤਾ ਖਰਚ

ਵਿਜੀਲੈਂਸ ਨੇ ਹੁਣ ਤੱਕ ਕੁੱਲ 11 ਜਾਇਦਾਦਾਂ ਦਾ ਲਗਾਇਆ ਪਤਾ

ਚੰਡੀਗੜ੍ਹ, 13 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ।
ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. 11 ਮਿਤੀ 16-08-2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿੱਚ ਆਪਣੀ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਵਿਜੀਲੈਂਸ ਕਮੇਟੀ (ਸੀ.ਵੀ.ਸੀ.) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ।

ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ ਲੁਧਿਆਣਾ ਵਿਖੇ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ ਲੁਧਿਆਣਾ ਵਿਖੇ ਇਕ ਮਕਾਨ ਨੰ. 164-ਏ (ਖੇਤਰ 300 ਵਰਗ ਗਜ਼) ਅਤੇ ਇੱਕ ਫਲੈਟ (ਖੇਤਰ 193.60 ਵਰਗ ਗਜ਼) ਨੰ. 304, ਸ਼੍ਰੇਣੀ-ਏ, ਦੂਜੀ ਮੰਜ਼ਿਲ, ਆਰ.ਸੀ.ਐਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਖਰੀਦੀਆਂ ਸਨ। ਇਨ੍ਹਾਂ ਵਿੱਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ ਨੰ. 8 ਮਿਤੀ 19.04.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿੱਚ ਭਗੌੜੇ ਹਨ।
ਉਨ੍ਹਾਂ ਦੱਸਿਆ ਕਿ 01-04-2011 ਤੋਂ 31-07-2022 ਤੱਕ ਦੇ ਜਾਂਚ ਸਮੇਂ ਦੌਰਾਨ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀ ਆਮਦਨ 2,59,68,952 ਰੁਪਏ ਸੀ ਜਦੋਂਕਿ ਉਹਨਾਂ ਵੱਲੋਂ 4,43,87,182 ਰੁਪਏ ਖਰਚੇ ਗਏ ਜੋ ਕਿ ਉਹਨਾਂ ਦੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦੀ (1,84,18,230 ਰੁਪਏ) ਵੱਧ ਹੈ।

ਡੱਬੀ
ਵਿਜੀਲੈਂਸ ਬਿਊਰੋ ਨੇ ਛੇ ਹੋਰ ਜਾਇਦਾਦਾਂ ਦਾ ਲਗਾਇਆ ਪਤਾ
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੂੰ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਛੇ ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਹਨਾਂ ਵਿੱਚੋਂ ਪੰਜ ਜਾਇਦਾਦਾਂ ਵਸੀਕਾ 1179/30.6.21 (ਖੇਤਰ 95.51 ਵਰਗ ਗਜ਼), ਵਸੀਕਾ 1180/30.6.21 (ਖੇਤਰ 98.47 ਵਰਗ ਗਜ਼), ਵਸੀਕਾ 1181/30.6.21 (ਖੇਤਰ 121.51 ਵਰਗ ਗਜ਼),  ਵਸੀਕਾ 1182/30.6.21 (ਖੇਤਰ 98.47 ਵਰਗ ਗਜ਼), ਵਸੀਕਾ 1183/30.6.21 (ਖੇਤਰ 98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿੱਚ ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ ਵਿਖੇ ਸਥਿਤ ਹਨ। ਇਸ ਤੋਂ ਇਲਾਵਾ ਮਿਤੀ 02/05/2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਮ ‘ਤੇ 79.04 ਵਰਗ ਮੀਟਰ ਦਾ ਇੱਕ ਐਸ.ਸੀ.ਓ. ਖਰੀਦਿਆ ਗਿਆ। ਮੁਲਜ਼ਮ ਨੂੰ ਇਨ੍ਹਾਂ ਸਾਰੀਆਂ ਛੇ ਜਾਇਦਾਦਾਂ ਤੋਂ ਪ੍ਰਤੀ ਮਹੀਨਾ ਤਕਰੀਬਨ 2 ਲੱਖ ਰੁਪਏ ਕਿਰਾਇਆ ਆ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਉਪਰੰਤ ਬਾਕੀ ਸੱਤ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ 

Next Post

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

Next Post
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800