No Result
View All Result
Saturday, June 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

admin by admin
February 21, 2024
in BREAKING, CHANDIGARH, INDIA, PUNJAB
0
10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 21 ਫਰਵਰੀ (ਓਜ਼ੀ ਨਿਊਜ਼ ਡੈਸਕ):   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ  10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ ‘ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Post Views: 17
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #Punjab Vigilance Bureau #Assistant Sub-Inspector #Chattar Singh #village JharonSangrur district #VB nabs
Previous Post

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਅਕਾਏ ਨਾਮਕ ਪੁੱਤਰ ਦਾ ਆਪਣੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਖੁਸ਼ੀ ਨਾਲ ਸਵਾਗਤ ਕੀਤਾ ਹੈ।

Next Post

ਖਨੌਰੀ ਬਾਰਡਰ ‘ਤੇ ਇਕ ਮੁੰਡੇ ਦੀ ਮੌਤ ਦੀ ਖ਼ਬਰ ਆ ਰਹੀ ਹੈ: ਡੱਲੇਵਾਲ

Next Post
ਖਨੌਰੀ ਬਾਰਡਰ ‘ਤੇ ਇਕ ਮੁੰਡੇ ਦੀ ਮੌਤ ਦੀ ਖ਼ਬਰ ਆ ਰਹੀ ਹੈ: ਡੱਲੇਵਾਲ

ਖਨੌਰੀ ਬਾਰਡਰ 'ਤੇ ਇਕ ਮੁੰਡੇ ਦੀ ਮੌਤ ਦੀ ਖ਼ਬਰ ਆ ਰਹੀ ਹੈ: ਡੱਲੇਵਾਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800