No Result
View All Result
Monday, May 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

admin by admin
July 19, 2023
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਨੂੰ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 , ਪੰਜਾਬ ਮੁਹਾਲੀ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 06.08.2022 ਵਿੱਚ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕਰਨ ਉਪਰੰਤ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਕਤ ਅਧਿਕਾਰੀ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਇਕ ਹੋਰ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਿਆਂਇਕ ਰਿਮਾਂਡ ’ਤੇ ਸੀ ।
ਮੁਕੱਦਮੇ ਦੀ ਤਫਤੀਸ਼ ਦੌਰਾਨ ਅਤੇ ਉਕਤ ਵੱਲੋਂ ਕੀਤੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਸੰਜੇ ਪੋਪਲੀ ਦੇ ਘਰੋਂ ਵੱਖ-ਵੱਖ ਕਿਸਮ ਦਾ ਸਾਮਾਨ ਬਰਾਮਦ ਕੀਤਾ ਗਿਆ, ਜਿਸ ਵਿੱਚ ਸੋਨੇ ਦੀਆਂ 9 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), ਵੱਖ-ਵੱਖ ਵਜ਼ਨ ਦੇ 49 ਸੋਨੇ ਦੇ ਬਿਸਕੁਟ (3160 ਗ੍ਰਾਮ), ਵੱਖ-ਵੱਖ ਵਜ਼ਨ ਦੇ 12 ਸੋਨੇ ਦੇ ਸਿੱਕੇ (356 ਗ੍ਰਾਮ), ਚਾਂਦੀ ਦੀਆਂ 3 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), 18 ਚਾਂਦੀ ਦੇ ਸਿੱਕੇ (180 ਗ੍ਰਾਮ), 4 ਐਪਲ ਆਈ-ਫੋਨ, ਇੱਕ ਸੈਮਸੰਗ ਫੋਲਡ ਫ਼ੋਨ, ਦੋ ਸੈਮਸੰਗ ਸਮਾਰਟ ਘੜੀਆਂ ਅਤੇ 500-500 ਦੇ 700 ਭਾਰਤੀ ਕਰੰਸੀ ਦੇ ਨੋਟ (ਕੁੱਲ 3,50,000 ਰੁਪਏ) ਸ਼ਾਮਲ ਹਨ।
ਉਕਤ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਸੋਨੇ ਅਤੇ ਚਾਂਦੀ ਦੀ ਕੀਮਤ 6.62 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਉਕਤ ਮੁਲਜ਼ਮ ਦੀਆਂ ਜਾਇਦਾਦਾਂ, ਤਨਖ਼ਾਹਾਂ, ਬੈਂਕ ਖਾਤਿਆਂ ਅਤੇ ਹੋਰ ਅਸਾਸਿਆਂ ਦਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਅਗਲੇਰੀ ਪੜਤਾਲ ਜਾਰੀ ਹੈ ।

Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Vigilance BureauVigilance Bureau Punjabvigilance bureau punjab news
Previous Post

ਹੜ੍ਹਾਂ ਵਿਚਾਲੇ ਪੌਂਗ ਡੈਮ ਤੋਂ ਛੱਡਿਆ 31 ਹਜ਼ਾਰ ਕਿਊਸਿਕ ਪਾਣੀ

Next Post

ਗਦਰ 2’ ਫ਼ਿਲਮ ਦਾ ਦੂਜਾ ਗੀਤ ‘ਖ਼ੈਰੀਅਤ’ ਰਿਲੀਜ਼

Next Post
ਗਦਰ 2 ਫਿਲਮ ਦਾ ਮੋਸ਼ਨ ਪੋਸਟ 14 ਫਰਵਰੀ ਵੈਲੇਨਟਾਈਨ ਡੇਅ ‘ਤੇ ਕੀਤਾ ਰਿਲੀਜ਼

ਗਦਰ 2’ ਫ਼ਿਲਮ ਦਾ ਦੂਜਾ ਗੀਤ ‘ਖ਼ੈਰੀਅਤ’ ਰਿਲੀਜ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800