No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼ 

admin by admin
July 27, 2023
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
• ਸਰਕਾਰੀ ਹਸਪਤਾਲਾਂ ਵਿੱਚ ਕੀਤੇ ਜਾਂਦੇ ਡੋਪ ਟੈਸਟਾਂ ‘ਚ ਬੇਨਿਯਮੀਆਂ ਦਾ ਲਿਆ ਗੰਭੀਰ ਨੋਟਿਸ
ਚੰਡੀਗੜ੍ਹ, 26 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)
ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਹੋਵੇ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਡੋਪ ਟੈਸਟ ਕਰਨ ਦੀ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਅਤੇ ਖਾਮੀਆਂ ਪਾਈਆਂ ਗਈਆਂ ਸਨ ਜਿਵੇਂ ਡੋਪ ਟੈਸਟ ਵਾਲੇ ਰਜਿਸਟਰ ਵਿੱਚ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਫੋਟੋ ਨਹੀਂ ਸੀ ਅਤੇ ਰਜਿਸਟਰ ‘ਤੇ ਪੇਜ ਨੰਬਰ ਵੀ ਨਹੀਂ ਦਰਸਾਏ ਹੋਏ ਸਨ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਸੀ ਕਿ ਡੋਪ ਟੈਸਟ ਦੀਆਂ ਰਿਪੋਰਟਾਂ ਸਬੰਧਤ ਵਿਅਕਤੀਆਂ ਨੂੰ ਹੱਥੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਜਦੋਂਕਿ ਰਿਪੋਰਟ ਸਬੰਧਤ ਵਿਅਕਤੀ ਨੂੰ ਦਸਤੀ ਨਹੀਂ ਦਿੱਤੀ ਜਾਣੀ ਚਾਹੀਦੀ।
ਉਨ੍ਹਾਂ ਅੱਗੇ ਦੱਸਿਆ ਕਿ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਪਾਈਆਂ ਗਈਆਂ ਇਨ੍ਹਾਂ ਬੇਨਿਯਮੀਆਂ ਤੋਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਕਾਰਗਰ ਬਣਾਉਣ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਡੋਪ ਟੈਸਟ ਦੇ ਮਿਆਰ ਨੂੰ ਕਾਇਮ ਰੱਖਿਆ ਜਾ ਸਕੇ।
ਇਸ ਵਾਸਤੇ ਵਿਜੀਲੈਂਸ ਨੇ ਸੁਝਾਅ ਦਿੱਤੇ ਹਨ ਕਿ ਡੋਪ ਟੈਸਟ ਰਿਪੋਰਟ ਦੀ ਕਾਪੀ ਸਬੰਧਤ ਹਸਪਤਾਲ ਦੇ ਰਿਕਾਰਡ ਵਿੱਚ ਰੱਖੀ ਜਾਣੀ ਚਾਹੀਦੀ ਹੈ ਅਤੇ ਡੋਪ ਟੈਸਟ ਵਾਸਤੇ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਨੂੰ ਰੋਟੇਸ਼ਨ ਵਿੱਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਏਜੰਟ ਦੀ ਸ਼ਮੂਲੀਅਤ ਤੋਂ ਬਚਿਆ ਜਾ ਸਕੇ।
ਵਿਜੀਲੈਂਸ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਰਜਿਸਟਰ ਨੂੰ ਰੋਜ਼ਾਨਾ ਚੈੱਕ ਕੀਤਾ ਜਾਵੇ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਬਾਕਾਇਦਾ ਇਸ ‘ਤੇ ਦਸਤਖ਼ਤ ਕੀਤੇ ਜਾਣ। ਇਹ ਵੀ ਕਿਹਾ ਹੈ ਕਿ ਵਿਅਕਤੀ ਨੂੰ ਪਿਸ਼ਾਬ ਦੇ ਨਮੂਨੇ ਲਈ ਭੇਜਣ ਤੋਂ ਪਹਿਲਾਂ ਉਸਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾਵੇ ਅਤੇ ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ।
ਇਸ ਦੇ ਨਾਲ ਹੀ ਵਿਜੀਲੈਂਸ ਨੇ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਜਾਵੇ ਅਤੇ ਨਮੂਨੇ ਲੈਣ ਲਈ ਬਾਥਰੂਮ ਨੂੰ ਲੈਬਾਟਰੀ ਦੇ ਨੇੜੇ ਬਣਾਇਆ ਜਾਵੇ। ਅਸਲਾ ਲਾਇਸੈਂਸ, ਨਵੀਂ ਭਰਤੀ ਅਤੇ ਜੇਲ੍ਹ ਕੈਦੀਆਂ ਦੇ ਡੋਪ ਟੈਸਟ ਸਬੰਧੀ ਵੱਖਰੇ ਰਜਿਸਟਰ ਲਗਾਏ ਜਾਣ। ਡੋਪ ਟੈਸਟ ਰਜਿਸਟਰਾਂ ਦੀ ਸਾਂਭ-ਸੰਭਾਲ ਲਈ ਸਿਰਫ਼ ਰੈਗੂਲਰ ਸਰਕਾਰੀ ਮੁਲਾਜ਼ਮਾਂ ਨੂੰ ਹੀ ਤਾਇਨਾਤ ਕੀਤਾ ਜਾਵੇ ਤਾਂ ਜੋ ਲਾਪ੍ਰਵਾਹੀ ਦੀ ਸੂਰਤ ਵਿੱਚ ਸਬੰਧਤ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ।
Post Views: 58
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant mann new updatebreaking newslatest newslatest news todaylatest updateslive newslive news updatenewspunjab newspunjab news channelPunjab Vigilance BureauToday newstop news
Previous Post

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Next Post

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

Next Post
शादी के बंधन में बंधेंगे पंजाब के Chief Minister भगवंत मान

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In