ਵਿਧਾਇਕ ਦਲ ਦੇ ਨੇਤਾ ਵਿਸ਼ਨੂਦੇਵ ਸਾਏ ਨੇ ਅੱਜ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਾਏ ਦੇ ਨਾਲ ਭਾਜਪਾ ਵਿਧਾਇਕ ਅਰੁਣ ਸਾਓ ਅਤੇ ਵਿਜੇ ਸ਼ਰਮਾ ਨੇ ਵੀ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਵਿਸ਼ਵਭੂਸ਼ਣ ਹਰੀਚੰਦਨ ਨੇ ਸਾਈਂ ਅਤੇ ਦੋ ਉਪ ਮੁੱਖ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਏ।