ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਅੱਜ ਸਵੇਰੇ 7 ਵਜੇ 230 ਸੀਟਾਂ ਲਈ ਵੋਟਿੰਗ ਸ਼ੁਰੂ ਹੋਈ। ਚੋਣ ਮੈਦਾਨ ਵਿੱਚ 2,533 ਉਮੀਦਵਾਰ ਹਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਵਿਰੋਧੀ ਕਮਲਨਾਥ ਸ਼ਾਮਲ ਹਨ। ਬਾਲਾਘਾਟ, ਮੰਡਲਾ ਅਤੇ ਡਿੰਡੋਰੀ ਜ਼ਿਲ੍ਹਿਆਂ ਦੇ ਨਕਸਲ ਪ੍ਰਭਾਵਿਤ ਖੇਤਰਾਂ ਨੂੰ ਛੱਡ ਕੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸ਼ਾਮ 6 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਨਕਸਲ ਪ੍ਰਭਾਵਿਤ ਇਲਾਕਿਆਂ ‘ਚ ਵੋਟਿੰਗ ਬਾਅਦ ਦੁਪਹਿਰ 3 ਵਜੇ ਖਤਮ ਹੋਵੇਗੀ।

