No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ‘ਤੇ ਸ਼ਸਤਰ ਵਿੱਦਿਆ ਜਰੂਰੀ : ਹਰਜੀਤ ਗਰੇਵਾਲ, ਚੇਅਰਮੈਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ

admin by admin
June 9, 2021
in PUNJAB, WORLD
0
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ‘ਤੇ ਸ਼ਸਤਰ ਵਿੱਦਿਆ ਜਰੂਰੀ : ਹਰਜੀਤ ਗਰੇਵਾਲ, ਚੇਅਰਮੈਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 9 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਅਤੇ ਸਿੱਖ ਸ਼ਸ਼ਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਅਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਪੰਜਾਬ ਦੇ ਹਰੇਕ ਜ਼ਿਲੇ ਵਿੱਚ ਜਲਦੀ ਹੀ ਮੁਫਤ ਗੱਤਕਾ ਸਿਖਲਾਈ ਕੇਂਦਰ ਖੋਲੇ ਜਾ ਰਹੇ ਹਨ ਜਿਸ ਵਿੱਚ ਬੱਚਿਆਂ ਨੂੰ ਗੱਤਕੇ ਦੇ ਨਾਲ-ਨਾਲ ਗੁਰਮੁੱਖੀ, ਗੁਰਬਾਣੀ, ਗੁਰਮਤਿ ਸਮੇਤ ਸਿਹਤ ਤੇ ਸਵੱਛਤਾ ਬਾਰੇ ਵੀ ਗਿਆਨ ਦਿੱਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਗਲੋਬਲ ਮਿਡਾਸ ਫਾਊਂਡੇਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਇਸ ਪ੍ਰਾਜੈਕਟ ਅਧੀਨ ਗੱਤਕਾ ਤੇ ਗੁਰਬਾਣੀ ਦੇ ਜਾਣਕਾਰ ਗੁਰਸਿੱਖ ਲੜਕੇ ਅਤੇ ਲੜਕੀਆਂ ਕੋਲੋਂ ਉਪਰੋਕਤ ਅਸਾਮੀਆਂ ਲਈ ਅਰਜੀਆਂ ਦੀ ਮੰਗ 8 ਜੂਨ ਤੋ ਵਧਾ ਕੇ ਹੁਣ 15 ਜੂਨ ਤੱਕ ਕਰ ਦਿੱਤੀ ਗਈ ਹੈ ਜਿਸ ਵਿੱਚ ਧਾਰਮਿਕ, ਗੁਰਬਾਣੀ ਕਥਾ, ਕੀਰਤਨ/ਤਬਲਾ ਅਤੇ ਵੱਧ ਪੜੇ ਲਿਖੇ ਨੌਜਵਾਨਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਚੁਣੇ ਗਏ ਨੌਜਵਾਨਾਂ ਦੀ ਇੰਟਰਵਿਊ ਕੌਂਸਲ ਦੇ 5 ਮੈਂਬਰੀ ਗੁਰਸਿੱਖ ਪੈਨਲ ਵੱਲੋਂ ਲਈ ਜਾਵੇਗੀ ਅਤੇ ਚੁਣੇ ਗਏ ਨੌਜਵਾਨਾਂ ਨੂੰ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ ਤੇ ਉਨਾਂ ਨੂੰ ਪੰਜਾਬ ਦੇ ਵੱਖ-ਵੱਖ 23 ਜ਼ਿਲਾ ਗੱਤਕਾ ਸਿਖਲਾਈ ਕੇਂਦਰਾਂ ’ਚ ਭੇਜਿਆ ਜਾਵੇਗਾ ਜਿੱਥੇ ਉਨਾਂ ਵਲੋਂ ਬੱਚਿਆਂ ਦੀਆਂ ਸਵੇਰੇ ਤੇ ਸਾਮ ਨੂੰ ਗੱਤਕਾ ਸਿਖਲਾਈ ਕਲਾਸਾਂ ਲਗਾਈਆਂ ਜਾਣਗੀਆਂ।
ਹਰਜੀਤ ਸਿੰਘ ਗਰੇਵਾਲ ਜੋ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਜ਼ਿਲਾ ਗੱਤਕਾ ਸਿਖਲਾਈ ਕੇਂਦਰਾਂ ’ਚ ਹਰ ਹਫਤੇ ਗੁਰਮਤਿ, ਖੇਡਾਂ, ਸਿਹਤ ਤੇ ਚਰਿੱਤਰ ਉਸਾਰੀ ਬਾਰੇ ਆਨਲਾਈਨ ਲੈਕਚਰ ਵੀ ਲਗਾਏ ਜਾਣਗੇ। ਉਨਾਂ ਕਿਹਾ ਕਿ ਕੌਂਸਲ ਵੱਲੋਂ ਸਮੇਂ-ਸਮੇਂ ਤੇ ਕੇਂਦਰਾਂ ‘ਚ ਆਨਲਾਈਨ ਸਿਖਲਾਈ ਤੇ ਗੁਰਬਾਣੀ ਸੈਮੀਨਾਰ ਵੀ ਲਗਾਏ ਜਾਇਆ ਕਰਨਗੇ।
ਉਨਾਂ ਕਿਹਾ ਕਿ ਇਹਨਾਂ ਸਿਖਲਾਈ ਕੇਂਦਰਾਂ ’ਚ ਨੌਕਰੀ ਲਈ 25 ਤੋਂ 40 ਸਾਲ ਤੱਕ ਦੀ ਉਮਰ ਦੇ ਚਾਹਵਾਨ ਗੁਰਸਿੱਖ www.gatkaa.com ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਪੂਰੇ ਵੇਰਵੇ 15 ਜੂਨ ਤੱਕ ismacouncil@gmail.com ਈਮੇਲ ’ਤੇ ਭੇਜਣ। ਉਨਾਂ ਦੱਸਿਆ ਕਿ ਜ਼ਿਲੇ ਦੇ ਹਰ ਸਿਖਲਾਈ ਕੇਂਦਰ ਨੂੰ ਕੌਂਸਲ ਵੱਲੋਂ ਗੱਤਕਾ ਸ਼ਸ਼ਤਰ ਅਤੇ ਗੱਤਕਈ ਸਿੰਘਾਂ ਲਈ ਬਾਣੇ ਵੀ ਮੁਫ਼ਤ ਦਿੱਤੇ ਜਾਣਗੇ।

Post Views: 65
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Harjeet Grewal Chairman International Sikh Martial Arts CouncilWeapons education is essential to prevent Punjab youth from drugs: Harjeet Grewal Chairman International Sikh Martial Arts Council
Previous Post

192 MORE CITIZEN SERVICES OF 7 DEPTS FROM SEWA KENDRAS: Chief Secretary Punjab

Next Post

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

Next Post
ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ 'ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In