No Result
View All Result
Friday, October 10, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਣਕ ਦੀ ਖਰੀਦ ਤੇ ਲਿਫਟਿੰਗ ‘ਚ ਤੇਜੀ ਆਈ, ਕਿਸਾਨਾਂ ਨੂੰ 1441.91 ਕਰੋੜ ਰੁਪਏ ਦੀ ਅਦਾਇਗੀ

admin by admin
April 23, 2025
in BREAKING, COVER STORY, INDIA, National, POLITICS, PUNJAB
0
ਕਣਕ ਦੀ ਖਰੀਦ ਤੇ ਲਿਫਟਿੰਗ ‘ਚ ਤੇਜੀ ਆਈ, ਕਿਸਾਨਾਂ ਨੂੰ 1441.91 ਕਰੋੜ ਰੁਪਏ ਦੀ ਅਦਾਇਗੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 23 ਅਪ੍ਰੈਲ:
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਸਮੇਤ ਹੋਰ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਮੰਡੀਆਂ ‘ਚ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਖਰੀਦੀ ਜਿਣਸ ਦੀ ਹੁਣ ਤੱਕ 1441.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 697346 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ ਤੇ ਇਸ ‘ਚ ਹੋਰ ਵੀ ਤੇਜੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੰਡੀਆਂ ‘ਚ ਕਣਕ ਦੀ ਆਮਦ 717103 ਮੀਟ੍ਰਿਕ ਟਨ ਹੋਈ ਹੈ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਤੇ ਐਫ.ਸੀ.ਆਈ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕਰਦੇ ਕਣਕ ਦੀ ਲਿਫਟਿੰਗ ‘ਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਪਨਗ੍ਰੇਨ ਵੱਲੋਂ 228834 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 179021 ਮੀਟ੍ਰਿਕ ਟਨ, ਪਨਸਪ ਵੱਲੋਂ 135438 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 97532 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 56521 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
Post Views: 76
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 1441.91 crore paid to farmerscm bhagwant maandepty commissinorpatiala newspriti yadavpunjab newswheat procurement
Previous Post

ਪਹਿਲਗਾਮ ਅੱਤਵਾਦੀ ਹਮਲੇ ਦੀ ਅਪਡੇਟ: ਅਮਿਤ ਸ਼ਾਹ ਨੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ, ਬਚੇ ਹੋਏ ਲੋਕਾਂ ਨੂੰ ਮਿਲੇ

Next Post

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ

Next Post
ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In