ਨਵੀਂ ਦਿੱਲੀ,21-04-2023(ਪ੍ਰੈਸ ਕੀ ਤਾਕਤ)-ਦਿੱਲੀ ਦੇ ਸਾਕੇਤ ਕੋਰਟ ਕੰਪਲੈਕਸ ‘ਚ ਗੋਲੀਬਾਰੀ ਤੋਂ ਬਾਅਦ ਹੜਕੰਪ ਮਚ ਗਿਆ। ਅਦਾਲਤ ਦੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਇੱਕ ਵਿਅਕਤੀ ਨੇ ਮਹਿਲਾ ‘ਤੇ ਗੋਲੀ ਚਲਾ ਦਿੱਤੀ। ਸਵਾਲ ਉਠਾਏ ਜਾ ਰਹੇ ਹਨ ਕਿ ਇੰਨੀ ਸਖ਼ਤ ਸੁਰੱਖਿਆ ਦੇ ਬਾਵਜੂਦ ਕੋਈ ਬੰਦੂਕ ਲੈ ਕੇ ਅਦਾਲਤ ਵਿਚ ਕਿਵੇਂ ਦਾਖ਼ਲ ਹੋਇਆ।
ਇੱਥੇ ਵਕੀਲ ਦੇ ਕੱਪੜੇ ਪਹਿਨੇ ਇੱਕ ਵਿਅਕਤੀ ਨੇ ਮਹਿਲਾ ਨੂੰ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਹੜਕੰਪ ਮੱਚ ਗਿਆ। ਅਜਿਹੇ ‘ਚ ਕੋਈ ਬੰਦੂਕ ਲੈ ਕੇ ਅੰਦਰ ਕਿਵੇਂ ਦਾਖਲ ਹੋਇਆ, ਇਸ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।ਮੁਲਜ਼ਮ ਵਕੀਲ ਵਜੋਂ ਅਦਾਲਤ ਵਿੱਚ ਦਾਖ਼ਲ ਹੋਇਆ ਸੀ। ਜਾਣਕਾਰੀ ਅਨੁਸਾਰ ਮੁਲਜ਼ਮਾਂ ਵੱਲੋਂ ਔਰਤ ’ਤੇ ਚਾਰ ਗੋਲੀਆਂ ਚਲਾਈਆਂ ਗਈਆਂ, ਜੋ ਉਸ ਦੇ ਪੇਟ ਅਤੇ ਹੋਰ ਹਿੱਸਿਆਂ ਵਿੱਚ ਲੱਗੀਆਂ। ਮੌਕੇ ‘ਤੇ ਮੌਜੂਦ ਦਿੱਲੀ ਪੁਲਿਸ ਦੇ ਐਸਐਚਓ ਨੇ ਔਰਤ ਨੂੰ ਜੀਪ ਵਿੱਚ ਬਿਠਾ ਕੇ ਏਮਜ਼ ਪਹੁੰਚਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਵੀ ਹੋ ਗਈ ਹੈ ਜੋ ਕਿ ਹਿਸਟਰੀ ਸ਼ੀਟਰ ਦੱਸਿਆ ਜਾਂਦਾ ਹੈ।