No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

admin by admin
June 13, 2024
in BREAKING, COVER STORY, INDIA, National, POLITICS, PUNJAB
0
ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 13 ਜੂਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਮਹਿਲਾਵਾਂ  ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ ਜਿੱਥੇ ਮਹਿਲਾਵਾਂ ਤਰੱਕੀ ਕਰ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ।
ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਮਹਿਲਾ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ ‘ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. 5, ਸੈਕਟਰ 55, ਫੇਜ਼ 1, ਮੁਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਈਮੇਲ: punjabwomencommission@gmail.com, ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannaam aadmi party punjab bhagwant mannbhagwant mann cabinetbhagwant mann latest newsbhagwant mann latest speechbhagwant mann newsbhagwant mann oathbhagwant mann punjab cmcm bhagwant manngillladdi gillpunjab cm bhagwant mannpunjab cm bhagwant mann newsraj lali gillraj lali gill as chairperson of punjab women commissionraj lali gill chairpersonwomen commission chairperson raj lali gill
Previous Post

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਵਿੱਚ ਮੀਟਿੰਗ ਕੀਤੀ।

Next Post

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next Post
ਸੱਤਾਧਾਰੀ ਧਿਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਸਹਾਰਾ ਲੈ ਰਹੀ ਹੈ।

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In