ਨਵੀਂ ਦਿੱਲੀ,12 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਿੰਸਾ ਪ੍ਰਭਾਵਿਤ ਮਣੀਪੁਰ ਦੇ ਨਾਗਰਿਕਾਂ ਅਤੇ ਜਨਤਕ ਅਤੇ ਨਿੱਜੀ ਜਾਇਦਾਦਾਂ ਦੀ ਸੁਰੱਖਿਆ ਯਕੀਨੀ ਕਰਨ ਦਾ ਕੇਂਦਰ ਅਤੇ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤਾ ਅਤੇ ਇਹ ਸਪੱਸ਼ਟ ਕਰ ਦਿੱਤਾ ਕਿ ਕਾਨੂੰਨ-ਵਿਵਸਥਾ ਕਾਰਜਪਾਲਿਕਾ ਦੇ ਅਧਿਕਾਰ ਖੇਤਰ ’ਚ ਹੈ ਅਤੇ ਸੁਪਰੀਮ ਕੋਰਟ ਇਹ ਫ਼ੈਸਲਾ ਨਹੀਂ ਲੈ ਸਕਦੀ ਕਿ ਕਿੱਥੇ-ਕਿੱਥੇ ਫੌਜ ਅਤੇ ਕੇਂਦਰੀ ਬਲ ਤਾਇਨਾਤ ਕੀਤੇ ਜਾਣੇ ਹਨ।