No Result
View All Result
Tuesday, August 26, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ

admin by admin
November 14, 2024
in BREAKING, COVER STORY, INDIA, National, POLITICS, PUNJAB
0
ਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 14 ਨਵੰਬਰ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ 66 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਲਾਹੌਰੀ ਗੇਟ ਇਲਾਕੇ ਦੀਆਂ ਨਵੀਂਆਂ ਸੜਕਾਂ ਤੇ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿਖੇ 24 ਘੰਟੇ ਸੱਤੇ ਦਿਨ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਾਂ ਪਾਉਣ ਲਈ ਐਲ ਐਂਡ ਟੀ ਵੱਲੋਂ ਪੁੱਟੀਆਂ ਗਈਆਂ ਸੜਕਾਂ ਦੀ ਉਸਾਰੀ ਦਾ ਕੰਮ ਹੁਣ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਜੋ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਤੇ ਐਕਸੀਅਨ ਜਲ ਸਪਲਾਈ ਵਿਕਾਸ ਧਵਨ ਵੀ ਮੌਜੂਦ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਸਰਬਪੱਖੀ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਵਿਕਾਸ ਕਾਰਜਾਂ ਸਬੰਧੀ ਨਿਜੀ ਤੌਰ ‘ਤੇ ਰਿਪੋਰਟ ਵੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 66 ਲੱਖ ਰੁਪਏ ਦੀ ਲਾਗਤ ਨਾਲ ਲਾਹੌਰੀ ਗੇਟ ਇਲਾਕੇ ਦੀਆਂ ਨਵੀਂਆਂ ਗਲੀਆਂ ਬਣਾਉਣ ਦੇ ਕੰਮ ਦੀ ਜੋ ਸ਼ੁਰੂਆਤ ਕੀਤੀ ਗਈ ਹੈ ਇਸ ਨਾਲ ਚਿੱਕਾ ਵਾਲੀ ਗਲੀ, ਕਰਖਾਸ ਕਲੋਨੀ, ਮਹਾਜਨ ਗਲੀ ਚਾਨਣ ਡੋਗਰਾ ਤੇ ਮਹਾਸ਼ਿਆਂ ਵਾਲੀ ਗਲੀ ਨੇੜੇ 4 ਨੰਬਰ ਡਵੀਜ਼ਨ ਦੇ ਵਸਨੀਕਾਂ ਸਮੇਤ ਲਾਹੌਰੀ ਗੇਟ ਦੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੂੰ ਇਸ ਦਾ ਲਾਭ ਹੋਵੇਗਾ।
ਅਜੀਤ ਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਲਾਹੌਰੀ ਗੇਟ ਇਲਾਕੇ ਦੀਆਂ ਗਲੀਆਂ ਤਕਰੀਬਨ 25 ਸਾਲ ਬਾਅਦ ਦੁਬਾਰਾ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਸਮੇਂ ਪਟਿਆਲਾ ਸਤਾ ਦਾ ਕੇਂਦਰ ਰਿਹਾ ਹੈ ਪਰ ਸ਼ਹਿਰ ਦਾ ਵਿਕਾਸ ਸਿਰਫ਼ ਵੱਡੇ ਵੱਡੇ ਦਾਅਵਿਆਂ ਤੱਕ ਹੀ ਸੀਮਤ ਰਿਹਾ ਹੈ ਤੇ ਹਕੀਕਤ ਵਿੱਚ ਵਿਕਾਸ ਹੁੰਦਾ ਕਿਸੇ ਨੇ ਨਹੀਂ ਦੇਖਿਆ। ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਐੱਮ ਐਲ ਏ ਕੋਹਲੀ ਦਾ ਧੰਨਵਾਦ ਕੀਤਾ ਗਿਆ।
ਇਸ ਉਪਰੰਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਐਲ.ਐਂਡ.ਟੀ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਨਾਲ ਬੈਠਕ ਕੀਤੀ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਉਨ੍ਹਾਂ ਐਲ.ਐਂਡ.ਟੀ ਨੂੰ ਹਦਾਇਤ ਕੀਤੀ ਕਿ ਟੁੱਟੀਆਂ ਸੜਕਾਂ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ ਚੌਂਕ ਤੱਕ ਦੀ ਸੜਕ ਦਾ ਕੰਮ ਅਗਲੇ ਹਫ਼ਤੇ ਤੋਂ ਅਤੇ ਅਬਲੋਵਾਲ ਵਿਖੇ ਕੰਮ ਦੋ ਦਿਨਾਂ ਅੰਦਰ ਸ਼ੁਰੂ ਹੋ ਜਾਵੇਗਾ।
ਇਸ ਮੌਕੇ ਰਾਜੇਸ਼ ਕੁਮਾਰ (ਰਾਜੂ), ਅਸ਼ੋਕ ਕੁਮਾਰ ਸਚਦੇਵਾ, ਸੁਭਾਸ਼ ਚੰਦ, ਲਕਸ਼ਮਣ ਚੁੰਗ, ਨੀਟੂ ਗੋਗੀਆਂ, ਗੁਰਿੰਦਰ ਸਿੰਘ, ਪਰਵੀਨ ਮਦਾਨ, ਨਰਾਇਣ ਦਾਸ, ਰਾਜੂ ਸਪਰਾ, ਹਰਵਿੰਦਰ ਸਿੰਘ, ਹਨੀ ਚਾਦਲਾ, ਵਿਪਨ, ਬਲਵਿੰਦਰ ਬੱਬੀ, ਸੁਮਿਤ ਨਾਰੰਗ ਅਤੇ ਹੋਰ ਨਿਵਾਸੀ ਮੌਜੂਦ ਸਨ।

Post Views: 18
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap mla ajitpal singh kohli father passed awayajit pal kohliajit pal kohli aapajit pal kohli vs captain amarinder singhajit pal singh kohliajit pal singh kohli interviewajit pal singh kohli win patialaajit singh pal kohliAjitpal Kohliajitpal kohli newsajitpal singhajitpal singh kohliajitpal singh kohli aapajitpal singh kohli interviewajitpal singh kohli join aapajitpal singh kohli livecaptain amarinder singhsurjit pal singh kohli death
Previous Post

ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-3 ਰਾਜ ਪੱਧਰੀ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਪਟਿਆਲੇ ਜ਼ਿਲ੍ਹੇ ਦਾ ਬਿਹਤਰੀਨ ਪ੍ਰਦਰਸ਼ਨ

Next Post

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ

Next Post
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In