ਪਟਿਆਲਾ, 08-05-2023(ਪ੍ਰੈਸ ਕੀ ਤਾਕਤ)-ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਦੀ ਰੈੱਡ ਕਰਾਸ ਯੂਨਿਟ ਨੇ ਕਾਲਜ ਪ੍ਰਿੰਸੀਪਲ ਪ੍ਰੋ (ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਰੈੱਡ ਕਰਾਸ ਦੀ ਅੰਤਰਰਾਸ਼ਟਰੀ ਕਮੇਟੀ ਦੇ ਸੰਸਥਾਪਕ ਹੈਨਰੀ ਡੁਨਟ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ।
ਵਿਸ਼ਵ ਰੈੱਡ ਕਰਾਸ ਦਿਵਸ 2023 ਦਾ ਥੀਮ “ਹਰ ਚੀਜ਼ ਜੋ ਅਸੀਂ ਕਰਦੇ ਹਾਂ ਦਿਲ ਤੋਂ ਆਉਂਦੀ ਹੈ” ਹੇਠ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਡਾ: ਤਰਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਰੈੱਡ ਕਰਾਸ ਦਾ ਇਤਿਹਾਸ ਸਾਂਝਾ ਕਰਨ ਨਾਲ ਕੀਤੀ। ਵਿਦਿਆਰਥੀਆਂ ਨੇ ਮਨੁੱਖਤਾ ਪ੍ਰਤੀ ਮਾਨਵਤਾ ਦੀਆਂ ਕਦਰਾਂ-ਕੀਮਤਾਂ ਨੂੰ ਜਗਾਉਣ ਲਈ ਵੱਖ-ਵੱਖ ਸੰਦੇਸ਼ਾਂ ਨੂੰ ਦਰਸਾਉਂਦੇ ਪੋਸਟਰ ਤਿਆਰ ਕੀਤੇ। ਵਿਦਿਆਰਥੀਆਂ ਨੇ ਰੈੱਡ ਕਰਾਸ ਦੇ ਸਿਧਾਂਤਾਂ ‘ਤੇ ਭਾਸ਼ਣ ਦਿੱਤਾ।
ਸਮਾਗਮ ਦਾ ਸੰਚਾਲਨ ਡਾ: ਤਰਨਦੀਪ ਕੌਰ (ਇੰਚਾਰਜ ਰੈੱਡ ਕਰਾਸ) ਨੇ ਕੀਤਾ ਅਤੇ ਪ੍ਰੋਗਰਾਮ ਦੀ ਸਮਾਪਤੀ ਵਿਦਿਆਰਥੀਆਂ ਵੱਲੋਂ ਸਹੁੰ ਚੁੱਕਣ ਨਾਲ ਹੋਈ। ਵਿਦਿਆਰਥੀਆਂ ਨੇ ਬਿਮਾਰ ਅਤੇ ਦੁਖੀ ਲੋਕਾਂ ਦੀ ਮਦਦ ਕਰਨ ਦਾ ਪ੍ਰਣ ਵੀ ਲਿਆ।